ਮੁੱਖ ਮੰਤਰੀ ਵੱਲੋਂ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਤੇ ਸ਼ਹਿਰੀ ਆਵਾਸ ਯੋਜਨਾ ਦੀ ਸ਼ੁਰੂਆਤ

ਲੁਧਿਆਣਾ, 15 ਅਗਸਤ (ਸ.ਬ.) ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਕਿਸਾਨਾਂ ਲਈ ਕਰਜ਼ਾ ਮੁਆਫ਼ੀ ਦੇ ਦੂਸਰੇ ਗੇੜ ਅਤੇ ਸ਼ਹਿਰੀ ਆਵਾਸ ਯੋਜਨਾ ਤੋਂ ਇਲਾਵਾ ਕਈ ਹੋਰ ਮੁਹਿੰਮਾਂ ਦੀ ਸ਼ੁਰੂਆਤ ਕੀਤੀ| ਮੁੱਖ ਮੰਤਰੀ ਨੇ ਸਕੂਲਾਂ ਵਿੱਚ 16 ਅਗਸਤ ਦੀ ਛੁੱਟੀ ਕਰਨ ਅਤੇ ਵੱਖ- ਵੱਖ ਸਰਗਰਮੀਆ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਲਈ 10 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ| ਇਸ ਮੌਕੇ ਮੁੱਖ ਸਕੱਤਰ ਡਾ.ਕਰਨ ਅਵਤਾਰ ਸਿੰਘ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਮੁੱਖ ਮੰਤਰੀ ਨੂੰ ਸਨਮਾਨਿਤ ਵੀ ਕੀਤਾ|

Leave a Reply

Your email address will not be published. Required fields are marked *