ਮੇਰਾ ਮਾਸਕ ਤੁਹਾਨੂੰ ਅਤੇ ਤੁਹਾਡਾ ਮਾਸਕ ਮੈਂਨੂੰ ਬਚਾਏਗਾ : ਆਸ਼ਿਕਾ ਜੈਨ

ਐਸ.ਏ.ਐਸ. ਨਗਰ, 11 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਅਤੇ ਕਰੋਨਾ ਮਹਾਂਮਾਰੀ ਦੇ ਬਚਾਅ ਲਈ ਆਰੰਭ ਕੀਤੀ ਮਿਸ਼ਨ ਫਤਿਹ ਮੁਹਿੰਮ ਜ਼ਿਲ੍ਹਾ ਪੱਧਰ ਤੇ ਲਾਹੇਵੰਦ ਸਾਬਿਤ ਹੋ ਰਹੀ ਹੈ ਅਤੇ ਇਸ ਮੁਹਿੰਮ ਵਿਚ ਜਿਥੇ ਸਿਹਤ ਕਰਮੀ, ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮ ਅਤੇ ਐਨਜੀਓ ਸਹਿਯੋਗ ਦੇ ਰਹੇ ਹਨ, ਉਥੇ ਹੀ ਜ਼ਿਲ੍ਹੇ ਦੇ ਅਧਿਆਪਕ ਅਤੇ ਵਿਦਿਆਰਥੀ ਵੀ ਵੱਧ-ਚੜ੍ਹ ਕੇ ਹਿੱਸਾ ਪਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਜਿਲ੍ਹੇ ਦੀ ਵਧੀਕ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਆਨਲਾਈਨ ਕਲਾਸਾਂ ਰਾਹੀਂ ਬੱਚਿਆਂ ਨੂੰ ਸੂਚਿਤ ਕੀਤਾ ਜਾ ਰਿਹਾ ਹੈ ਅਤੇ ਬੱਚੇ ਨਾ ਸਿਰਫ ਆਪ ਸੁਰੱਖਿਆ ਪ੍ਰੋਟੋਕਾਲਾਂ ਦੀ ਪਾਲਣਾ ਕਰ ਰਹੇ ਹਨ ਬਲਕਿ ਲੋਕਾਂ ਨੂੰ ਕਰੋਨਾ ਦੇ ਸੰਕਟ ਤੋਂ ਬਚਾਉਣ ਲਈ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਜਾਣਕਾਰੀ ਅੱਗੇ ਫੈਲਾ ਰਹੇ ਹਨ|
ਉਹਨਾਂ ਕਿਹਾ ਕਿ ਬਹੁਤ ਸਾਰੇ ਵਿਦਿਆਰਥੀ ਵਲੰਟੀਅਰਾਂ ਵਜੋਂ ਇਹ ਸੁਨੇਹਾ ਘਰ-ਘਰ ਪਹੁੰਚਾ ਰਹੇ ਹਨ| ਉਹਨਾਂ ਵੱਲੋਂ ਲੋੜਵੰਦਾਂ ਨੂੰ ਮਾਸਕ ਵੰਡੇ ਜਾ ਰਹੇ ਹਨ ਅਤੇ ‘ਮੇਰਾ ਮਾਸਕ ਤੁਹਾਨੂੰ ਬਚਾਏਗਾ ਅਤੇ ਤੁਹਾਡਾ ਮਾਸਕ ਮੈਂਨੂੰ ਬਚਾਏਗਾ’ ਦੇ ਨਾਅਰੇ            ਹੇਠ ਲੋਕਾਂ ਨੂੰ ਮਾਸਕ ਦੀ ਅਹਿਮੀਅਤ ਦਾ ਸੁਨੇਹਾ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕ ਇਸ ਤੋਂ ਪ੍ਰੇਰਣਾ ਲੈਣ ਕਿ ਮਾਸਕ ਲਾਜ਼ਮੀ ਪਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਦਾ ਫਰਜ ਬਣਦਾ ਹੈ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ ਸਮੇਂ ਤੇ ਜਾਰੀ ਕੋਵਿਡ 19 ਦੀ ਐਡਵਾਈਜ਼ਰੀਆਂ ਬਾਰੇ ਜਾਗਰੂਕ ਕਰੇ| ਉਨ੍ਹਾਂ ਕਿਹਾ ਕਿ ਜਾਗਰੂਕ ਸਮਾਜ ਹਰੇਕ ਵੱਡੀ ਤੋਂ ਵੱਡੀ ਤੋਂ ਲੜਾਈ ਤੇ ਫਤਿਹ ਹਾਸਿਲ ਕਰ ਸਕਦਾ ਹੈ|

Leave a Reply

Your email address will not be published. Required fields are marked *