ਮੈਂ ਅਜੇ ਅਕਾਲੀ ਦਲ ਵਿੱਚ ਸ਼ਾਮਲ ਨਹੀਂ ਹੋਈ : ਗੁਰਕੰਵਲ ਕੌਰ

ਜਲੰਧਰ, 10 ਜਨਵਰੀ (ਸ.ਬ.)  ਮਰਹੂਮ ਮੁੱਖ ਮੰਤਰੀ ਸ. ਬੇਅੰਤ ਸਿੰਘ ਦੀ ਧੀ ਗੁਰਕੰਵਲ ਕੌਰ ਨੇ ਕਿਹਾ ਕਿ ਅਜੇ ਉਨ੍ਹਾਂ ਨੇ ਕਿਸੇ ਵੀ ਪਾਰਟੀ ਵਿੱਚ ਸ਼ਾਮਲ ਹੋਣ ਬਾਰੇ ਫ਼ੈਸਲਾ ਨਹੀਂ ਕੀਤਾ ਹੈ| ਅਕਾਲੀ ਦਲ           ਸਮੇਤ ਹੋਰਨਾਂ ਪਾਰਟੀਆਂ ਵੱਲੋਂ ਉਨ੍ਹਾਂ ਨਾਲ ਸੰਪਰਕ ਜ਼ਰੂਰ ਕੀਤਾ ਜਾ ਰਿਹਾ ਹੈ ਪਰ ਗੁਰਕੰਵਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਕੋਈ ਫ਼ੈਸਲਾ ਨਹੀਂ ਲਿਆ ਹੈ| ਮੀਡੀਆ ਵਿੱਚ ਅਕਾਲੀ ਦਲ ਵਿੱਚ ਸ਼ਾਮਲ ਹੋਣ ਸਬੰਧੀ ਜੋ ਵੀ ਖ਼ਬਰਾਂ ਆ ਰਹੀਆਂ ਹਨ, ਉਹ ਬਿਲਕੁਲ ਬੇਬੁਨਿਆਦ ਹਨ|

Leave a Reply

Your email address will not be published. Required fields are marked *