ਮੈਕਸੀਕੋ ਵਿੱਚ ਉਸਾਰੀ ਅਧੀਨ ਇਮਾਰਤ ਦੇ ਢਹਿਣ ਕਾਰਨ 6 ਵਿਅਕਤੀਆਂ ਦੀ ਮੌਤ

ਮੈਕਸੀਕੋ ਸਿਟੀ, 11 ਅਪ੍ਰੈਲ (ਸ.ਬ.) ਮੈਕਸੀਕੋ ਸ਼ਹਿਰ ਵਿੱਚ ਅੱਜ ਸਵੇਰੇ ਇਕ ਉਸਾਰੀ ਅਧੀਨ ਇਮਾਰਤ ਦੇ ਢਹਿਣ ਨਾਲ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ 9 ਹੋਰ ਜ਼ਖਮੀ ਹੋ ਗਏ|
ਸ਼ਹਿਰ ਦੇ ਨਾਗਰਿਕ ਸੁਰੱਖਿਆ ਮੁਖੀ ਫਾਉਸਤੋ ਲੁਗੋ ਨੇ ਦੱਸਿਆ ਕਿ ਬਚਾਅ ਕਰਮੀ ਖੋਜੀ ਕੁੱਤਿਆਂ ਅਤੇ ਵਿਸ਼ੇਸ਼ਾਂ ਉਪਕਰਣਾਂ ਦੀ ਮਦਦ ਨਾਲ ਇਮਾਰਤ ਦੇ ਮਲਬੇ ਹੇਠ ਫਸੇ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ| ਅਧਿਕਾਰੀਆਂ ਨੇ ਦੱਸਿਆ ਕਿ ਇਸ ਘਟਨਾ ਵਿੱਚ ਜ਼ਖਮੀ 9 ਲੋਕਾਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ| ਘਟਨਾ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ|

Leave a Reply

Your email address will not be published. Required fields are marked *