ਮੈਕਸੀਕੋ ਵਿੱਚ ਜ਼ਮੀਨ ਖਿਸਕਣ ਤੋਂ ਬਾਅਦ ਲਾਪਤਾ ਦੋ ਫੌਜੀਆਂ ਦੀਆਂ ਲਾਸ਼ਾਂ ਮਿਲੀਆਂ

ਮੈਕਸ਼ੀਕੋ ਸਿਟੀ, 13 ਜੂਨ (ਸ.ਬ.) ਮੈਕਸੀਕੋ ਦੇ ਦੱਖਣੀ ਸੂਬੇ ਗੁਅਰੇਰੋ ਵਿੱਚ ਜ਼ਮੀਨ ਖਿਸਕਣ ਵਿੱਚ ਮਾਰੇ ਗਏ ਦੋ ਹੋਰ ਫੌਜੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ| ਇਸ ਮਗਰੋਂ ਮਰਨ ਵਾਲਿਆਂ ਦੀ ਗਿਣਤੀ ਵਧ ਕੇ 8 ਹੋ ਗਈ ਹੈ| ਰੱਖਿਆ ਵਿਭਾਗ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਸਾਰੇ ਫੌਜੀਆਂ ਦੀਆਂ ਲਾਸ਼ਾਂ ਬਰਾਮਦ ਹੋਣ ਮਗਰੋਂ ਤਲਾਸ਼ੀ ਅਤੇ ਬਚਾਅ ਕਾਰਜ ਖਤਮ ਕਰ ਦਿੱਤਾ ਗਿਆ ਹੈ ਜਦ ਕਿ ਇਸ ਵਿੱਚ ਜ਼ਖਮੀ ਇਕ ਫੌਜੀ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ|
ਦੱਸਿਆ ਜਾ ਰਿਹਾ ਹੈ ਕਿ ਉਸ ਦੀ ਹਾਲਤ ਸਥਿਰ ਹੈ| ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 6 ਹੋਰ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਸਨ| ਸ਼ਨੀਵਾਰ ਨੂੰ ਸਵੇਰੇ ਸਾਨ ਮਿਗੁਏਲ ਟੋਟਲਾਪਨ ਦੇ ਐਲ.ਕੈਰਿਜਲ ਕਮਿਊਨਿਟੀ ਵਿੱਚ ਜ਼ਮੀਨ ਖਿਸਕਣ ਕਾਰਨ ਕਈ ਫੌਜੀ ਜ਼ਖਮੀ ਹੋ ਗਏ ਸਨ|

Leave a Reply

Your email address will not be published. Required fields are marked *