ਮੈਡੀਕਲ ਪ੍ਰੈਕਟੀਸ਼ਨਰਾਂ ਨੇ ਡੀ ਸੀ ਨੂੰ ਮੰਗ ਪੱਤਰ ਦਿੱਤਾ

ਐਸ ਏ ਐਸ ਨਗਰ, 20 ਅਗਸਤ (ਸ.ਬ.) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੁਹਾਲੀ ਇਕਾਈ ਵਲੋਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਨਸ਼ਾ ਬੰਦ ਕਰਨ ਦੀ ਆੜ ਵਿੱਚ ਉਹਨਾਂ ਨੂੰ ਪ੍ਰੈਕਟਿਸ ਕਰਨ ਤੋਂ ਨਾ ਰੋਕਿਆ ਜਾਵੇ|
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਥਾ ਦੇ ਆਗੂਆਂ ਨੇ ਕਿਹਾ ਕਿ ਉਹ ਪਿਛਲੇ ਚਾਲੀ ਸਾਲਾਂ ਤੋਂ ਪਿੰਡਾਂ ਵਿੱਚ ਮੈਡੀਕਲ ਸਹੂਲਤਾਂ ਦੇ ਰਹੇ ਹਨ ਅਤੇ ਉਹਨਾਂ ਦੀ ਵਿਦਿਅਕ ਯੋਗਤਾ ਬੀ ਏ ਅਤੇ ਐਮ ਏ ਹੈ| ਪਿੰਡਾਂ ਵਿੱਚ ਦੁਪਹਿਰ ਦੋ ਵਜੇ ਤੋਂ ਬਾਅਦ ਕੋਈ ਵੀ ਸਿਹਤ ਸਹੂਲਤ ਨਹੀਂ ਹੁੰਦੀ, ਜਿਸ ਕਰਕੇ ਉਹ ਇਸ ਸਮੇਂ ਵੀ ਪਿੰਡ ਵਾਸੀਆਂ ਨੂੰ ਮੈਡੀਕਲ ਸਹੂਲਤਾਂ ਦਿੰਦੇ ਹਨ|
ਉਹਨਾਂ ਕਿਹਾ ਕਿ ਉਹ ਵੀ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਹਿੱਸਾ ਪਾਉਣ ਨੂੰ ਤਿਆਰ ਹਨ ਪਰ ਸਰਕਾਰ ਵਲੋਂ ਨਸ਼ਾ ਬੰਦ ਕਰਨ ਦੀ ਆੜ ਵਿੱਚ ਉਹਨਾਂ ਦੀ ਪ੍ਰੈਕਟਿਸ ਨੂੰ ਹੀ ਬੰਦ ਕਰਵਾਇਆ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਉਹਨਾਂ ਨੂੰ ਤਜਰਬੇ ਦੇ ਆਧਾਰ ਉਪਰ ਰਜਿਸਟਰਡ ਕਰਕੇ ਪ੍ਰੈਕਟਿਸ ਕਰਨ ਦਾ ਅਧਿਕਾਰ ਦਿੱਤਾ ਜਾਵੇ ਅਤੇ ਹੋਰਨਾਂ ਰਾਜਾਂ ਤੋਂ ਰਜਿਸਟਰਡ ਪ੍ਰੈਕਟਸਨਰਾਂ ਨੂੰ ਮਾਈਗ੍ਰੇਸ਼ਨ ਦਿੱਤੀ ਜਾਵੇ|

Leave a Reply

Your email address will not be published. Required fields are marked *