ਮੈਲਬੌਰਨ ਸਥਿਤ ਇਕ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਮੈਲਬੌਰਨ, 2 ਜੂਨ (ਸ.ਬ.)ਆਸਟ੍ਰੇਲੀਆ ਦੇ ਸ਼ਹਿਰ ਮੈਲਬੌਰਨ ਵਿਚ ਸਥਿਤ ਇਕ ਪਾਸਤਾ ਫੈਕਟਰੀ ਵਿਚ ਭਿਆਨਕ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੋਈ ਹੈ| ਦੱਸਿਆ ਜਾ ਰਿਹਾ ਹੈ ਕਿ ਇਹ ਅੱਗ ਸਥਾਨਕ ਸਮੇਂ ਅਨੁਸਾਰ 12 ਵੱਜ ਕੇ 30 ਮਿੰਟ ਤੇ ਲੱਗੀ| ਅੱਗ ਲੱਗਣ ਦੀ ਸੂਚਨਾ ਮਿਲਣ ਤੇ ਫਾਇਰ ਵਿਭਾਗ ਦੇ ਕਰਮਚਾਰੀ ਮੌਕੇ ਤੇ ਪੁੱਜ ਗਏ ਅਤੇ ਅੱਗ ਤੇ ਕਾਬੂ ਪਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ| ਅੱਗ ਜ਼ਿਆਦਾ ਭਿਆਨਕ ਹੋਣ ਕਾਰਨ ਕਰਮਚਾਰੀਆਂ ਨੇ ਫੈਕਟਰੀ ਦੇ ਨੇੜੇ ਰਹਿੰਦੇ ਲੋਕਾਂ ਨੂੰ ਆਪਣੇ ਘਰਾਂ ਦੀਆਂ ਖਿੜਕੀਆਂ ਬੰਦ ਰੱਖਣ ਦੀ ਸਲਾਹ ਦਿੱਤੀ ਗਈ ਹੈ| ਕਿਉਂਕਿ ਧੂੰਏਂ ਦਾ ਗੁਬਾਰ ਕਾਫੀ ਉਪਰ ਤੱਕ ਉਠ ਰਿਹਾ ਹੈ|
ਉਥੇ ਹੀ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਅਤੇ ਅੱਗ ਤੇ ਕਾਬੂ ਪਾਉਣ ਦਾ ਕੰਮ ਜਾਰੀ ਹੈ|

Leave a Reply

Your email address will not be published. Required fields are marked *