ਮੋਗਾ ਵਿੱਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮੋਗਾ, 1 ਅਗਸਤ (ਸ.ਬ.) ਮੋਗਾ ਜ਼ਿਲ੍ਹੇ ਦੇ ਪਿੰਡ ਲੋਪੋ ਵਿਖੇ ਅੱਜ ਸਵੇਰੇ ਪ੍ਰਾਈਵੇਟ ਤੌਰ ਤੇ ਡਾਕਟਰੀ ਦਾ ਕੰਮ ਕਰਨ ਵਾਲੇ ਨੌਜਵਾਨ ਮਨਦੀਪ ਸਿੰਘ ਦਾ ਅਣਪਛਾਤੇ ਲੋਕਾਂ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ| ਮਨਦੀਪ ਦੀ ਲਾਸ਼ ਪਿੰਡ ਲੋਪੋ ਵਿਖੇ ਖੇਤਾਂ ਵਿੱਚ ਖੂਨ ਨਾਲ ਲਥਪਥ ਪਈ ਹੋਈ ਮਿਲੀ| ਕਤਲ ਦੀ ਸੂਚਨਾ ਮਿਲਦੇ ਹੀ ਜ਼ਿਲ੍ਹਾ ਪੁਲੀਸ ਮੁਖੀ ਗੁਰਪ੍ਰੀਤ ਸਿੰਘ ਤੂਰ ਸਮੇਤ ਹੋਰ ਪੁਲੀਸ ਅਧਿਕਾਰੀ ਮੌਕੇ ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ|

Leave a Reply

Your email address will not be published. Required fields are marked *