ਮੋਟੇ ਮਾਜਰਾ ਦੇ ਡੇਢ ਦਰਜਨ ਪਰਿਵਾਰ ਕਾਂਗਰਸ ਵਿੱਚ ਸ਼ਾਮਲ

ਐਸ ਏ ਐਸ ਨਗਰ, 2 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਅਕਾਲੀ-ਭਾਜਪਾ ਗਠਜੋੜ ਨੂੰ ਉਸ ਸਮੇਂ ਕਰਾਰਾ ਝਟਕਾ ਲੱਗਾ ਜਦੋਂ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਮੋਟੇ ਮਾਜਰਾ ਦੇ ਲੱਗਭਗ ਡੇਢ ਦਰਜ਼ਨ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ੍ਹ ਲਿਆ | ਇਨ੍ਹਾ ਪਰਿਵਾਰਾਂ ਦਾ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਪਾਰਟੀ ਉਮੀਦਵਾਰ ਅਤੇ ਸਥਾਨਕ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਸਿਰੋਪੇ ਪਾ ਕੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਅੰਦਰ ਬਣਦਾ ਮਾਣ ਸਨਮਾਨ ਦੇਣ ਦਾ ਵੀ ਵਿਸਵਾਸ਼ ਦਿਵਾਇਆ | ਅੱਜ ਪਿੰਡ ਮੋਟੇ ਮਾਜਰਾ ਵਿਖੇ ਹੋਏ ਇੱਕ ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਸਿੱਧੂ ਨੇ ਇਨ੍ਹਾਂ ਅਕਾਲੀ ਵਰਕਰਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਨ ਤੋਂ ਬਾਅਦ ਬੋਲਦਿਆਂ ਕਿਹਾ ਕਿ ਅੱਜ ਮੁਹਾਲੀ ਹੀ ਨਹੀਂ ਬਲਕਿ ਪੂਰੇ ਪੰਜਾਬ ਅੰਦਰ ਲੋਕ ਕੈਪਟਨ ਅਮਰਿੰਦਰ ਸਿੰਘ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ ਜੋ ਕਿ ਪਾਰਟੀ ਲਈ ਇੱਕ ਸ਼ੁਭ ਸੰਕੇਤ ਹੈ | ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਸਤਾ ਵਿੱਚ ਰਹਿੰਦਿਆਂ ਆਮ ਲੋਕਾਂ ਨੂੰ ਤਾਂ ਕਿ ਆਪਣੇ ਵਰਕਰਾਂ ਤੱਕ ਨੂੰ ਵੀ ਕਦੇ ਵੀ ਨਹੀਂ ਪੁਛਿਆ, ਅਕਾਲੀਆਂ ਦਾ ਸਾਰਾ ਧਿਆਨ ਆਪਣੇ ਪੁੱਤਰਾਂ ਨੂੰ ਵਿਧਾਇਕ, ਮੰਤਰੀ ਅਤੇ ਚੇਅਰਮੈਨ ਲਾਉਣ ਤੇ ਹੀ ਲੱਗਾ ਰਿਹਾ ਜਿਸ ਕਾਰਨ ਅੱਜ ਪੰਜਾਬ ਦਾ ਹਰਇੱਕ ਵਰਗ ਕਾਂਗਰਸ ਪਾਰਟੀ ਨੂੰ ਪਸੰਦ ਕਰ ਰਿਹਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਕੁਰਸੀ ਤੇ ਬਿਠਾਉਣਾ ਚਾਹੁੰਦਾ ਹੈ|
ਇਸ ਮੌਕੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਜਸਪਾਲ ਸਿੰਘ, ਗੁਰਦੀਪ ਸਿੰਘ, ਸਰਦਾਰਾ ਸਿੰਘ, ਦਵਿੰਦਰ ਸਿੰਘ, ਮਹਿੰਦਰ ਸਿੰਘ, ਬਲਦੇਵ ਸਿੰਘ, ਗੁਰਮੁੱਖ ਸਿੰਘ, ਸੋਮਨਾਥ, ਗੁਰਚਰਨ ਸਿੰਘ, ਮਨਜੀਤ ਸਿੰਘ, ਕੇਹਰ ਸਿੰਘ, ਗੁਰਪਾਲ ਸਿੰਘ, ਗੁਰਮੇਲ ਸਿੰਘ, ਕਰਨੈਲ ਸਿੰਘ, ਤਜਿੰਦਰ ਸਿੰਘ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਪ੍ਰਿਤਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਮੋਟੇਮਾਜਰਾ ਦੇ ਨਿਵਾਸੀ ਹਾਜਰ ਸਨ | ਬਲਾਕ ਕਾਂਗਰਸ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਜੱਟ ਮਹਾਂਸਭਾ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਤੰਗੋਰੀ, ਫਕੀਰ ਸਿੰਘ ਮੋਟੇਮਾਜਰਾ ਵੀ ਹਾਜ਼ਰ ਸਨ|

Leave a Reply

Your email address will not be published. Required fields are marked *