ਮੋਦੀ ਸਰਕਾਰ ਨੇ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਨਾਈ : ਬਲਬੀਰ ਸਿੰਘ ਸਿੱਧੂ

ਐਸ ਏ ਐਸ ਨਗਰ, 9 ਅਪ੍ਰੈਲ (ਸ.ਬ. ) ਕੇਂਦਰ ਦੀ ਮੋਦੀ ਸਰਕਾਰ ਅੰਗਰੇਜਾਂ ਵਾਂਗ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾ ਰਹੀ ਹੈ ਅਤੇ ਦੇਸ਼ ਵਿੱਚ ਭਾਈਚਾਰਾ ਅਤੇ ਧਾਰਮਿਕ ਸਦਭਾਵਨਾ ਵਾਲਾ ਮਾਹੌਲ ਖਤਮ ਕਰਨ ਤੇ ਲੱਗੀ ਹੋਈ ਹੈ – ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਹਲਕਾ ਵਿਧਾਇਕ ਸ੍ਰ. ਬਲਬੀਰ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕੀਤਾ| ਸ੍ਰ ਸਿੱਧੂ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇ ਦਿਸ਼ਾ ਨਿਰਦੇਸ਼ ਤਹਿਤ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਮੁੱਖ ਦਫਤਰ ਫੇਜ਼ ਇੱਕ ਵਿਖੇ ਮੋਨ ਵਰਤ ਰੱਖ ਕੇ ਦੋ ਅਪ੍ਰੈਲ ਨੂੰ ਭਾਰਤ ਬੰਦ ਦੌਰਾਨ ਮਾਰੇ ਗਏ ਲੋਕਾਂ ਨੂੰ ਸਰਧਾਂਜਲੀ ਦੇਣ ਮੌਕੇ ਸੰਬੋਧਨ ਕਰ ਰਹੇ ਸਨ|
ਇਸ ਮੌਕੇ ਸ੍ਰ. ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਇਨ੍ਹਾਂ ਫੁੱਟ ਪਾਉ ਅਤੇ ਗਰੀਬ ਮਾਰੂ ਨੀਤੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਨੂੰ ਆਪਣੀਆਂ ਗਰੀਬ ਅਤੇ ਦਲਿਤ ਵਿਰੋਧੀ ਨੀਤੀਆਂ ਕਾਰਨ ਵੱਡੀ ਹਾਰ ਦਾ ਸਾਹਮਣਾ ਕਰਨਾ ਪਵੇਗਾ |
ਇਸ ਸਰਧਾਂਜਲੀ ਸਮਾਗਮ ਵਿੱਚ ਸ. ਸਿੱਧੂ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ ਵਰਕਰਾਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਬੰਦ ਦੌਰਾਨ ਮਾਰੇ ਗਏ ਆਮ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ |
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸੁਬਾਈ ਸਕੱਤਰ ਚੌਧਰੀ ਹਰੀਪਾਲ ਸਿੰਘ ਚੋਲ੍ਹਟਾ ਕਲਾ , ਕੌਂਸਲਰ ਰਜਿੰਦਰ ਸਿੰਘ ਰਾਣਾ, ਕੌਂਸਲਰ ਸੁਰਿੰਦਰ ਸਿੰਘ ਰਾਜਪੂਤ, ਕੌਂਸਲਰ ਅਮਰੀਕ ਸਿੰਘ ਸੋਮਲ, ਕੌਂਸਲਰ ਨਰੈਣ ਸਿੰਘ ਸਿੱਧੂ, ਕੌਂਸਲਰ ਜਸਬੀਰ ਸਿੰਘ ਮਣਕੂੰ, ਬਲਾਕ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾ, ਇੰਦਰਜੀਤ ਸਿੰਘ ਖੋਖਰ, ਸੁਰਜੀਤ ਕੌਰ ਸੈਣੀ, ਐਡਵੋਕੇਟ ਸਵਿਤਾ ਸਿਸੋਦੀਆ, ਐਡਵੋਕੇਟ ਨਰਪਿੰਦਰ ਸਿੰਘ ਰੰਗੀ, ਗੁਰਸਾਹਿਬ ਸਿੰਘ, ਰਣਜੀਤ ਸਿੰਘ ਗਿੱਲ, ਗੁਰਚਰਨ ਸਿੰਘ ਭਮਰਾ, ਭਗਤ ਸਿੰਘ ਨਾਮਧਾਰੀ ਜਤਿੰਦਰ ਅਨੰਦ, ਨਿਰਮਲ ਕੌਸ਼ਲ, ਹਰਨੇਕ ਸਿੰਘ ਨੇਕੀ ਸਨੇਟਾ, ਚੌਧਰੀ ਰਿਸ਼ੀਪਾਲ ਸਨੇਟਾ, ਬਲਜੀਤ ਸਿੰਘ ਠਸਕਾ, ਮਹਿਲਾ ਕਾਂਗਰਸੀ ਆਗੂ ਕ੍ਰਿਸ਼ਨਾ ਮਿਤੂ, ਨਿਰਮਲ ਸਿੰਘ ਸੱਭਰਵਾਲ, ਮਨਜੀਤ ਸਿੰਘ ਪ੍ਰਧਾਨ ਬਲੌਂਗੀ, ਕੁਲਦੀਪ ਸਿੰਘ ਬਿੱਟੂ ਬਲੌਂਗੀ, ਰਜੇਸ਼, ਹਰਦਿਆਲ ਸਿੰਘ ਬਡਬਰ, ਸੁੱਚਾ ਸਿੰਘ ਕਲੌੜ, ਇੰਦਰਜੀਤ ਸਿੰਘ, ਸਤੀਸ਼ ਸੈਣੀ, ਨਰਿੰਦਰ ਕੌਰ ਪੱਪੀ, ਨੀਲਮ, ਸੁਰਿੰਦਰ ਸ਼ਰਮਾ, ਕੁਲਵਿੰਦਰ ਸ਼ਰਮਾ ਬਲੌਂਗੀ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਪ੍ਰਦੀਪ ਸੋਨੀ, ਮੱਖਣ ਸਿੰਘ ਮਟੌਰ, ਅਮਰੀਕ ਸਿੰਘ ਪੰਚ ਕੰਬਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਵਰਕਰ ਅਤੇ ਅਹੁਦੇਦਾਰ ਹਾਜਰ ਸਨ|

Leave a Reply

Your email address will not be published. Required fields are marked *