ਮੋਬਾਇਲ ਲੈਬੋਰਾਟਰੀ ਰਾਂਹੀ ਲੋਕਾਂ ਦੇ ਦਰਾਂ ਤੇ ਜਾ ਕੇ ਦੁੱਧ ਦੇ ਸੈਂਪਲ ਕੀਤੇ ਟੈਸਟ

ਐਸ.ਏ.ਐਸ. ਨਗਰ, 12 ਅਪ੍ਰੈਲ (ਸ.ਬ.) ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਐਸ.ਏ.ਐਸ. ਨਗਰ ਸ਼ਹਿਰ ਦੇ ਫੇਜ਼-1 ਵਿਖੇ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ| ਇਸ ਕੈਂਪ ਦਾ ਉਦਘਾਟਨ ਜਸਵੰਤ ਸਿੰਘ ਸੋਹਲ ਸਮਾਜ ਸੇਵੀ ਵੱਲੋਂ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਲਗਾਏ ਗਏ ਇਸ ਕੈਂਪ ਦੌਰਾਨ ਦੁੱਧ ਦੇ 46 ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿੱਚੋਂ 37 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 9 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ| ਜਿਸਦੀ ਮਿਕਦਾਰ 12 ਤੋਂ 21 ਪ੍ਰਤੀਸ਼ਤ ਤੱਕ ਸੀ| ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂਂ ਪਾਏ ਗਏ| ਉਹਨਾਂ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏ|
ਉਹਨਾਂ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ| ਇਸ ਮੌਕੇ ਕੰਜ਼ਿਊਮਰ ਪ੍ਰੋਟਕਸ਼ਨ ਫੈਡਰੇਸ਼ਨ ਮੁਹਾਲੀ ਦੇ ਪ੍ਰਧਾਨ ਇੰਜਨੀਅਰ ਪੀ.ਐਸ.ਬਿਰਦੀ, ਡੇਅਰੀ ਇੰਸਪਕੈਟਰ ਹਰਦੇਵ ਸਿੰਘ ਅਤੇ ਕਸ਼ਮੀਰ ਸਿੰਘ, ਤੋਂ ਇਲਾਵਾ ਗੁਰਦੀਪ ਸਿੰਘ ਇੰਦਰਜੀਤ ਕੌਰ, ਸ਼ਮਿੰਦਰ ਕੌਰ, ਸਰਬਜੀਤ ਕੌਰ, ਪਰਮਜੀਤ ਸਿੰਘ ਖੰਨਾ, ਲਖਬੀਰ ਸਿੰਘ, ਸੁਰਿੰਦਰ ਵਰਮਾ, ਗੁਰਮੀਤ ਸਿੰਘ, ਰਘਬੀਰ ਸਿੰਘ, ਜੈਮਲ ਸਿੰਘ, ਭੁਪਿੰਦਰ ਸਿੰਘ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *