ਮੋਬਾਈਲ ਲੈਬੋਰਟਰੀ ਰਾਂਹੀ ਲੋਕਾਂ ਦੇ ਦਰਵਾਜੇ ਤੇ ਪਹੁੰਚ ਕੇ ਦੁੱਧ ਦੇ ਸੈਂਪਲ ਟੈਸਟ ਕੀਤੇ

ਐਸ.ਏ.ਐਸ. ਨਗਰ, 22 ਅਕਤੂਬਰ (ਸ.ਬ.) ਮਿਸ਼ਨ ਤੰਦਰੁਸਤ ਪੰਜਾਬ ਤਹਿਤ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸ ਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਫੇਜ਼-6 ਵਿਖੇ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ| ਇਸ ਕੈਂਪ ਦਾ ਉਦਘਾਟਨ ਸਮਾਜ ਸੇਵੀ ਸ. ਮਨਜੀਤ ਸਿੰਘ ਵੱਲੋਂ ਕੀਤਾ ਗਿਆ|
ਡੇਅਰੀ ਟੈਕਨੋਲਾਜਿਸਟ ਸ. ਦਰਸ਼ਨ ਸਿੰਘ ੇ ਦੱਸਿਆ ਕਿ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਦੀਆਂ ਹਦਾਇਤਾਂ ਅਨੁਸਾਰ ਲਗਾਏ ਗਏ ਦੁੱਧ ਪਰਖ ਕੈਂਪ ਦੌਰਾਨ ਮੋਬਾਈਲ ਲੈਬੋਰਾਟਰੀ ਰਾਂਹੀ ਦੁੱਧ ਦੇ 43 ਸੈਂਪਲ ਟੈਸਟ ਕੀਤੇ ਗਏ| ਜਿਹਨਾਂ ਵਿੱਚੋ 37 ਸੈਂਪਲ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 06 ਨਮੂਨਿਆਂ ਵਿਚ ਪਾਣੀ ਦੀ ਮਿਲਾਵਟ ਪਾਈ ਗਈ| ਜਿਸ ਦੀ ਮਿਕਦਾਰ 11 ਤੋਂ 25 ਪ੍ਰਤੀਸ਼ਤ ਤੱਕ ਸੀ| ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂ ਪਾਏ ਗਏ| ਉਹਨਾਂ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏ|
ਉਨ੍ਹਾਂ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ ਕਿਸੇ ਵੀ ਥਾਂ ਤੇ ਜੇਕਰ ਅਜਿਹਾ ਕੈਂਪ ਆਯੋਜਿਤ ਕਰਵਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫਤਰ ਜਾਂ ਹੈਲਪ ਲਾਇਨ ਨੰਬਰ 0172-5027285 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ| ਇਸ ਮੌਕੇ ਪੰਜਾਬ ਡੇਅਰੀ ਵਿਕਾਸ ਬੋਰਡ, ਗੁਰਪ੍ਰੀਤ ਸਿੰਘ, ਸਤਪਾਲ, ਅਜੀਤ ਸਿੰਘ, ਅਭੀਜੀਤ, ਮਨਮੋਹਣ ਸਿੰਘ, ਦੀਪ ਸਿੰਘ, ਰਾਜਿੰਦਰ ਕੌਰ, ਅਨੀਤਾ, ਅਰਸ਼ਪ੍ਰੀਤ, ਤਰਸੇਮਲਾਲ, ਗੁਰਦੀਪ ਸਿੰਘ, ਸੁਦੇਸ਼ ਕੁਮਾਰ, ਸੰਜੀਵ ਕੁਮਾਰ ਸਮੇਤ ਹੋਰ ਦੁੱਧ ਖਪਤਕਾਰ ਵੀ ਮੌਜੂਦ ਸਨ|

Leave a Reply

Your email address will not be published. Required fields are marked *