ਮੋਬਾਈਲ ਲੈਬੋਰਾਟਰੀ ਰਾਹੀਂ ਦੁੱਧ ਦੇ ਸੈਂਪਲ ਕੀਤੇ ਟੈਸਟ

ਐਸ.ਏ.ਐਸ. ਨਗਰ, 14 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਦੁੱਧ ਖਪਤਕਾਰਾਂ ਨੂੰ ਦੁੱਧ ਦੀ ਬਣਤਰ ਅਤੇ ਮਨੁੱਖੀ ਸਿਹਤ ਲਈ ਇਸਦਾ ਮਹੱਤਵ ਤੇ ਦੁੱਧ ਵਿੱਚ ਸੰਭਾਵਿਤ ਮਿਲਾਵਟਾਂ ਦੀ ਜਾਣਕਾਰੀ ਦੇਣ ਲਈ ਐਸ. ਏ.ਐਸ. ਨਗਰ ਸ਼ਹਿਰ ਵਿਖੇ ਦੁੱਧ ਖਪਤ ਜਾਗਰੂਕਤਾ ਮੁਹਿੰਮ ਤਹਿਤ ਦੁੱਧ ਪਰਖ ਕੈਂਪ ਦਾ ਆਯੋਜਨ ਕੀਤਾ ਗਿਆ|
ਡੇਅਰੀ ਟੈਕਨੋਲੋਜਿਸਟ ਸ੍ਰੀ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਦੁੱਧ ਪਰਖ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਚਲਾਏ ਜਾ ਰਹੇ ਦੁੱਧ ਖਪਤਕਾਰ ਜਾਗਰੂਕਤਾ ਮੁਹਿੰਮ ਤਹਿਤ ਐਸ.ਏ.ਐਸ. ਨਗਰ ਸ਼ਹਿਰ ਵਿਖੇ ਮੋਬਾਈਲ ਲੈਬੋਰਾਟਰੀ ਰਾਹੀਂ ਦੁੱਧ ਦੇ 54  ਸੈਂਪਲ ਚੈਕ ਕੀਤੇ ਗਏ ਜਿਨ੍ਹਾਂ ਵਿੱਚੋ 34 ਨਮੂਨੇ ਮਿਆਰਾਂ ਅਨੁਸਾਰ ਪਾਏ ਗਏ ਅਤੇ ਬਾਕੀ 20 ਨਮੂਨਿਆਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ ਜਿਸਦੀ ਮਿਕਦਾਰ 15 ਤੋਂ 31 ਪ੍ਰਤੀਸ਼ਤ ਤੱਕ ਸੀ| ਪਾਣੀ ਦੀ ਮਿਲਾਵਟ ਤੋਂ ਇਲਾਵਾ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ ਬਾਹਰੀ ਪਦਾਰਥ ਨਹੀਂਂ ਪਾਏ ਗਏ| ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਨਮੂਨੇ ਟੈਸਟ ਕਰਨ ਉਪਰੰਤ ਨਤੀਜੇ ਲਿਖਤੀ ਰੂਪ ਵਿੱਚ ਮੌਕੇ ਤੇ ਹੀ ਮੁਫਤ ਦਿੱਤੇ ਗਏ|
ਡੇਅਰੀ ਟੈਕਨੋਲੋਜਿਸਟ ਨੇ ਦੱਸਿਆ ਕਿ ਹੁਣ ਸਾਰੇ ਵਿਭਾਗੀ ਦਫਤਰਾਂ ਵਿੱਚ ਵੀ  ਦੁੱਧ ਦੀ ਪਰਖ ਮੁਫਤ ਕਰਵਾਈ ਜਾ ਸਕਦੀ ਹੈ| ਇਸ ਮੌਕੇ ਦੁੱਧ ਰੁਪਿੰਦਰ ਕੌਰ, ਸੁਖਜਿੰਦਰ ਕੌਰ, ਜਸਕ ਦੁਲਾਰੀ, ਅਰਵਿੰਦਰ ਅਗਰਵਾਲ, ਗੁਰਲੀਨ ਸਿੰਘ, ਮੁਨੀਸ਼,  ਬਲਦੇਵਵ ਸਿੰਘ, ਪ੍ਰੀਤਮ, ਕਸ਼ਮੀਰ ਸਿੰਘ ਡੇਅਰੀ ਇੰਸਪੈਕਟਰ, ਹਰਦੇਵ ਸਿੰਘ, ਗੁਰਦੇਵ ਸਿੰਘ, ਰਸ਼ਮੀ ਅਤੇ ਹੋਰ ਦੁੱਧ ਖਪਤਕਾਰ ਵੀ ਮੌਜੂਦ  ਸਨ|

Leave a Reply

Your email address will not be published. Required fields are marked *