ਮੋਹੀ ਖੁਰਦ ਵਿਖੇ ਸਰਕਾਰੀ ਸਕੂਲ ਵਿੱਚ ਸਾਇੰਸ ਮੇਲਾ ਲਗਾਇਆ

ਬਨੂੜ 21 ਅਗਸਤ (ਅਭਿਸ਼ੇਕ ਸੂਦ) ਬਨੂੜ ਨੇੜਲੇ ਪਿੰਡ ਮੋਹੀ ਖੁਰਦ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਿੱਖਿਆ ਸਕੱਤਰ ਦੇ ਨਿਰਦੇਸ਼ਾਂ ਅਨੁਸਾਰ ਸਾਇੰਸ ਮੇਲਾ ਲਗਾਇਆ ਗਿਆ ਜਿਸ ਵਿੱ ਛੇਵੀਂ ਤੋਂ ਲੈ ਕੇ ਬਾਰਵੀ ਤੱਕ ਦੇ ਬੱਚਿਆਂ ਨੇ ਭਾਗ ਲਿਆ| ਸਕੂਲ ਦੀ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਦੱਸਿਆ ਕਿ ਸਿਖਿਆ ਵਿਭਾਗ ਵੱਲੋਂ ਕਰਵਾਏ ਇਸ ਸਾਇੰਸ ਮੇਲੇ ਦਾ ਬੱਚਿਆਂ ਵਿੱਚ ਕਾਫੀ ਉਤਸ਼ਾਹ ਸੀ ਅਤੇ ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਵੱਖ ਵੱਖ ਵਿਗਿਆਨ ਕ੍ਰਿਆਵਾਂ ਕਰਕੇ ਵਿਖਾਈਆਂ|
ਇਸ ਮੌਕੇ ਬੱਚਿਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ| ਇਸ ਮੌਕੇ ਸਰਪੰਚ ਸ੍ਰੀਮਤੀ ਰਾਜ ਕੌਰ, ਮੈਂਬਰ ਤਜਿੰਦਰ ਸਿੰਘ ਲੀਲਾ, ਸਾਇੰਸ ਅਧਿਆਪਕ ਸੰਜੀਵ ਕੁਮਾਰ, ਸ੍ਰੀਮਤੀ ਸਿੱਧੀ ਮਹਾਜਨ ਤੇ ਰਮਨਦੀਪ ਸਿੰਘ ਹਾਜ਼ਰ ਸਨ|

Leave a Reply

Your email address will not be published. Required fields are marked *