ਮੌਕਾਪ੍ਰਸਤ ਆਗੂਆਂ ਨੂੰ ਲੋਕ ਮੂੰਹ ਨਹੀਂ ਲਾਉਣਗੇ: ਕੰਵਰਬੀਰ ਸਿੱਧੂ

ਐਸ ਏ ਐਸ ਨਗਰ, 4 ਜਨਵਰੀ (ਸ.ਬ.) ਅਕਾਲੀ ਦਲ ਨੇ ਹਮੇਸ਼ਾਂ ਹੀ ਆਮ ਲੋਕਾਂ ਨਾਲ ਧੱਕੇਸ਼ਾਹੀ ਕੀਤੀ ਹੈ ਅਤੇ ਹੁਣ ਚੋਣਾਂ ਸਮੇਂ ਲੋਕਾਂ ਨੂੰ ਭਰਮਾਉਣ ਲਈ ਬਾਦਲ ਸਰਕਾਰ ਲੋਕਾਂ ਦਾ ਪੈਸਾ ਇਸ਼ਤਿਹਾਰਾਂ ਉੱਤੇ ਪਾਣੀ ਦੀ ਤਰ੍ਹਾਂ ਬਹਾ ਰਹੀ ਹੈ ਪਰ ਪੰਜਾਬ ਦੇ ਸੂਝਵਾਨ ਲੋਕ ਹੁਣ ਅਕਾਲੀਆਂ ਦੀਆਂ ਚਾਲਾਂ ਵਿੱਚ ਨਹੀਂ ਫਸਣਗੇ ਅਤੇ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ| ਇਹ ਵਿਚਾਰ ਅੱਜ ਵੱਖ-ਵੱਖ ਪਿੰਡਾ ਅੰਦਰ ਚੋਣਾਂ ਮੀਟਿੰਗਾ ਨੂੰ ਸੰਬੋਧ ਕਰਦਿਆਂ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੇ ਸਪੁੱਤਰ ਕੰਵਰਬੀਰ ਸਿੰਘ ਸਿੱਧੂ ਨੇ ਆਖੇ| ਕੰਵਰਬੀਰ ਸਿੱਧੂ ਅੱਜ ਆਪਣੇ ਸਾਥੀਆਂ ਸਮੇਤ ਹਲਕੇ ਦੇ ਪਿੰਡਾ ਅੰਦਰ ਲੋਕਾਂ ਨੂੰ ਮਿਲੇ ਅਤੇ ਉਨ੍ਹਾਂ ਨੂੰ ਸ. ਸਿੱਧੂ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਲਾਮਵੰਦ ਕੀਤਾ| ਪਿੰਡ ਸਿਆਉ ਵਿਖੇ ਸਰਪੰਚ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਰੱਖੀ ਮੀਟਿੰਗ ਦੌਰਾਨ ਬੋਲਦਿਆਂ ਕੰਵਰਬੀਰ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਪਿਛਲੇ ਪੰਜ ਸਾਲਾਂ ਦੌਰਾਨ ਹਲਕੇ ਵਿੱਚੋਂ ਪਰਵਾਸੀ ਪੰਛੀ ਦੀ ਤਰ੍ਹਾਂ ਗਾਇਬ ਰਹੇ ਅਤੇ ਹੁਣ ਚੋਣਾਂ ਤੋਂ ਇੱਕ ਮਹੀਨਾਂ ਪਹਿਲਾਂ ਆ ਕੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਨ ਲੱਗ ਪਏ ਹਨ| ਉਨ੍ਹਾਂ ਕਿਹਾ ਕਿ ਅਜਿਹੇ ਮੌਕਾ ਪ੍ਰਸਤ ਆਗੂਆਂ ਨੂੰ ਮੁਹਾਲੀ ਦੀ ਜਨਤਾ ਮੂੰਹ ਨਹੀਂ ਲਾਏਗੀ ਅਤੇ ਪਿਛਲੇ ਵੀਹ ਸਾਲਾਂ ਤੋਂ ਲੋਕਾਂ ਦੇ ਦੁੱਖ-ਸੁੱਖ ਵਿੱਚ ਖੜਨ ਵਾਲੇ ਸ. ਬਲਬੀਰ ਸਿੰਘ ਸਿੱਧੂ ਨੂੰ ਭਾਰੀ ਵੋਟਾਂ ਨਾਲ ਜਿਤਾਉਣਗੇ | ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਠੇਕੇਦਾਰ ਮੋਹਣ ਸਿੰਘ ਬਠਲਾਣਾਂ, ਜੱਟ ਮਹਾਂਸਭਾ ਦੇ ਬਲਾਕ ਪ੍ਰਧਾਨ ਮਨਜੀਤ ਸਿੰਘ ਤੰਗੋਰੀ, ਅਨਮੋਲਰਤਨ ਸਿੰਘ, ਗੋਛੀ ਭਮਰਾ, ਮੌਂਟੀ, ਹਰਿੰਦਰ ਸਿੰਘ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *