ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ


ਪਟਿਆਲਾ, 20 ਨਵੰਬਰ (ਜਸਵਿੰਦਰ ਸੈਂਡੀ) ਇੰਪਲਾਈਜ਼ ਵੈਲਫੇਅਰ ਜੁਆਇੰਟ ਐਕਸ਼ਨ               ਕਮੇਟੀ ਰਾਜਿੰਦਰਾ ਹਸਪਤਾਲ, ਮੈਡੀਕਲ ਕਾਲਜ, ਡੈਂਟਲ ਕਾਲਜ ਅਤੇ ਆਯੁਰਵੈਦਿਕ ਕਾਲਜ ਦੇ ਦਰਜਾ ਚਾਰ ਕਰਮਚਾਰੀਆਂ ਵਲੋਂ ਅੱਜ ਚੌਥੇ ਦਿਨ ਵੀ ਆਪਣੀਆਂ ਮੰਗਾਂ  ਮਨਵਾਉਣ ਲਈ ਸਵਰਨ ਸਿੰਘ ਬੰਗਾ ਪ੍ਰਧਾਨ ਜੁਆਇੰਟ ਐਕਸ਼ਨ ਕਮੇਟੀ ਅਤੇ ਰਾਮ ਕਿਸ਼ਨ ਚੇਅਰਮੈਨ ਦੀ ਅਗਵਾਈ ਹੇਠ ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਦੇ ਦਫਤਰ ਸਾਹਮਣੇ ਰੋਸ ਰੈਲੀ ਕੀਤੀ ਗਈ|
ਇਸ ਦੌਰਾਨ ਬੁਲਾਰਿਆਂ ਨੇ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਦੇ ਰਵਈਏ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੌਜੂਦਾ ਡਾਇਰੈਕਟਰ ਦੇ ਕਾਰਜਕਾਲ ਦੌਰਾਨ ਪਿਛਲੇ ਤਿੰਨ ਸਾਲਾਂ ਵਿੱਚ ਇਕ ਵੀ ਕਰਮਚਾਰੀ ਦੀ ਮੰਗ ਪੂਰੀ ਨਹੀਂ ਹੋਈ ਹੈ| 
ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਰਮਚਾਰੀਆਂ ਦੀਆਂ ਮੰਗਾਂ ਸੰਬਧੀ ਕੋਈ ਕਾਰਵਾਈ ਨਹੀਂ ਹੋਈ ਤਾਂ ਆਉਣ ਵਾਲੀ 26 ਨਵੰਬਰ ਤੋਂ ਸਮੁੱਚੇ ਕਰਮਚਾਰੀ ਸਿਰਫ ਐਮਰਜੈਂਸੀ ਨੂੰ ਛੱਡ ਕੇ ਬਾਕੀ ਸਾਰੇ ਕੰਮ ਛੱਡਕੇ ਹੜਤਾਲ ਤੇ ਚਲੇ ਜਾਣਗੇ| ਇਸ ਮੌਕੇ ਤੇ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਹਰੇਬਾਜੀ ਵੀ ਕੀਤੀ ਗਈ| 
ਕਰਮਚਾਰੀਆਂ ਆਗੂਆਂ ਨੇ ਦੱਸਿਆ ਕਿ ਉਹਨਾਂ ਦੀ ਡਾਇਰੈਕਟਰ ਖੋਜ ਅਤੇ ਮੈਡੀਕਲ ਸਿੱਖਿਆ ਦੇ ਨਾਲ ਫੋਨ ਤੇ ਗੱਲ ਹੋਈ ਹੈ ਜਿਸ ਵਿੱਚ ਉਨ੍ਹਾਂ ਨੂੰ 23 ਨਵੰਬਰ ਨੂੰ ਗੱਲਬਾਤ ਲਈ ਚੰਡੀਗੜ੍ਹ ਸਥਿਤ ਦਫਤਰ ਵਿਖੇ ਬੁਲਾਇਆ ਗਿਆ ਹੈ| 
ਰੋਸ ਰਲੀ ਉਪਰੰਤ ਧਰਨਾਕਾਰੀ ਇੱਕ ਕਾਫਲੇ ਦੇ ਰੂਪ ਵਿੱਚ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਨਾ ਦੀ ਅਗਵਾਈ ਵਿੱਚ ਮੁੱਖ ਮੰਤਰੀ ਦੇ ਮੋਤੀ ਮਹਿਲ ਵੱਲ ਰਵਾਨਾ ਹੋਏ ਜਿੱਥੇ ਰਾਹ ਵਿੱਚ ਪੁਲੀਸ ਵਲੋਂ ਉਹਨਾਂ ਨੂੰ ਵਾਈ ਪੀ ਐਸ ਚੌਂਕ ਨੇੜੇ ਰੋਕ ਲਿਆ ਗਿਆ ਬਾਅਦ ਵਿੱਚ ਤਹਿਸੀਲਦਾਰ ਰਣਜੀਤ ਸਿੰਘ ਨੇ ਮੌਕੇ ਤੇ ਪਹੁੰਚ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਹਾਸਿਲ ਕੀਤਾ| 
ਇਸ ਮੌਕੇ ਰਾਕੇਸ਼ ਕਲਿਆਣ,  ਮੁਕੇਸ਼ ਕੁਮਾਰ, ਨਰਿੰਦਰ ਕੁਮਾਰ, ਰਤਨ ਕੁਮਾਰ ਅਮਨ, ਬਲਜਿੰਦਰ ਸਿੰਘ, ਸੁਰਿੰਦਰ ਦੁੱਗਲ, ਹਰਸ਼ਦੀਪ ਸਿੰਘ, ਹਰਭਜਨ ਸਿੰਘ ਅਤੇ ਰੇਣੂ ਹਾਜ਼ਿਰ ਸਨ|

Leave a Reply

Your email address will not be published. Required fields are marked *