ਮੰਤਰੀ ਅੰਧ ਵਿਸ਼ਵਾਸ ਫੈਲਾਉਣ ਤੋਂ ਗੁਰੇਜ ਕਰਨ : ਤਰਕਸ਼ੀਲ ਸੁਸਾਇਟੀ

ਐਸ. ਏ. ਐਸ. ਨਗਰ, 6 ਜੁਲਾਈ (ਸ.ਬ.) ਤਰਕਸ਼ੀਲ ਸੁਸਾਇਟੀ ਪੰਜਾਬ ਨੇ ਪੰਜਾਬ ਦੇ ਮੰਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅੰਧ ਵਿਸ਼ਵਾਸ ਫੈਲਾਉਣ ਤੋਂ ਗੁਰੇਜ ਕਰਨ|
ਅੱਜ ਇੱਕ ਬਿਆਨ ਵਿੱਚ ਸੁਸਾਇਟੀ ਦੇ ਜੋਨ ਚੰਡੀਗੜ੍ਹ ਦੇ ਮੀਡੀਆ ਮੁੱਖੀ ਸਤਨਾਮ ਦਾਊਂ ਨੇ ਕਿਹਾ ਕਿ ਪੰਜਾਬ ਦੇ ਕੈਬਨਿਟ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਆਪਣੀ ਕੋਠੀ ਦਾ ਰਸਤਾ ਜੋਤਸ਼ੀਆਂ ਦੇ ਕਹਿਣ ਤੇ ਪੂਰਬ ਵੱਲ ਕੱਢ ਲਿਆ| ਇਸ ਤੋਂ ਇਲਾਵਾ ਇੱਕ ਮੰਤਰੀ ਮੀਂਹ ਪਾਉਣ ਲਈ ਚੰਡੀਗੜ੍ਹ ਦੇ ਇਕ ਪਾਰਕ ਵਿੱਚ ਕਪੜਿਆਂ ਦੀ ਗੁੱਡੀ ਵੀ ਫੂਕ ਚੁਕਿਆ ਹੈ| ਇਸੇ ਤਰ੍ਹਾਂ ਇੱਕ ਕਾਂਗਰਸੀ ਆਗੂ ਵੱਲੋਂ ਉਸ ਵਿੱਚ ਪੌਣ ਆਉਣ ਦਾ ਦਾਅਵਾ ਕੀਤਾ ਜਾਂਦਾ ਹੈ| ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪਟਿਆਲੇ ਨੂੰ ਹੜ੍ਹਾਂ ਤੋਂ ਬਚਾਉਣ ਲਈ ਨਦੀ ਨੂੰ ਗਹਿਣੇ ਚੜਾ ਚੁੱਕੇ ਹਨ|
ਉਹਨਾਂ ਕਿਹਾ ਕਿ ਇਸ ਤਰ੍ਹਾਂ ਪੰਜਾਬ ਦੇ ਮੰਤਰੀ ਤੇ ਕਾਂਗਰਸੀ ਆਗੂ ਲੋਕਾਂ ਵਿਚ ਅੰਧਵਿਸ਼ਵਾਸ ਫੈਲਾ ਰਹੇਹਨ| ਜਿਸ ਤੋਂ ਉਹਨਾਂ ਨੂੰ ਗੁਰੇਜ ਕਰਨਾ ਚਾਹੀਦਾ ਹੈ| ਉਹਨਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਮੰਤਰੀ ਵਲੋਂ ਕੀਤੇ ਗਏ ਨਜਾਇਜ ਕਬਜੇ ਨੂੰ ਤੋੜ ਕੇ ਸ਼ਲਾਘਾਯੋਗ ਕੰਮ ਕੀਤਾ ਹੈ ਅਤੇ ਇਸੇ ਤਰ੍ਹਾਂ ਧਰਮ ਦੇ ਨਾਮ ਤੇ ਹੋਏ ਸਾਰੇ ਨਜਾਇਜ ਕਬਜੇ ਤੋੜ ਦਿਤੇ ਜਾਣੇ ਚਾਹੀਦੇ ਹਨ|

Leave a Reply

Your email address will not be published. Required fields are marked *