ਮੱਛਲੀ ਕਲਾਂ ਦੇ ਵਾਸੀਆਂ ਵਲੋਂ ਹਰਕੇਸ਼ ਚੰਦ ਸ਼ਰਮਾ ਦਾ ਕੀਤਾ ਸਨਮਾਨ

ਖਰੜ, 1 ਜੁਲਾਈ (ਸ਼ਮਿੰਦਰ ਸਿੰਘ) ਨਜਦੀਕੀ ਪਿੰਡ ਮੱਛਲੀ ਕਲਾਂ ਦੇ ਵਾਸੀਆਂ ਵਲੋਂ ਇੱਕ ਸਮਾਗਮ ਦੋਰਾਨ ਮਾਰਕੀਟ ਕਮੇਟੀ ਖਰੜ ਦੇ            ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ|  ਇਸ ਮੌਕੇ ਪਿੰਡ ਵਾਸੀਆ ਨੇ ਕਿਹਾ ਕਿ ਉਹਨਾਂ ਨੂੰ ਮਾਣ ਹੈ ਕਿ ਸਰਕਾਰ ਵਲੋਂ ਸ੍ਰੀ ਹਰਕੇਸ਼ ਚੰਦ ਸ਼ਰਮਾ ਨੂੰ ਮਾਰਕੀਟ ਕਮੇਟੀ ਖਰੜ ਦਾ ਚੇਅਰਮੈਨ ਲਗਾਇਆ ਗਿਆ ਹੈ|  
ਇਸ ਮੌਕੇ ਪਿੰਡ ਦੀ ਪੰਚਾਇਤ, ਆਗੂਆਂ ਅਤੇ ਪਤਵੰਤਿਆਂ ਨੇ ਪਾਰਟੀਬਾਜ਼ੀ ਤੋਂ ਉਪਰ ਉਠਕੇ ਸ੍ਰੀ ਮੱਛਲੀ ਕਲਾਂ ਦਾ ਸਿਰੋਪਾਉ ਪਾ ਕੇ ਸਨਮਾਨ ਕੀਤਾ| ਪਿੰਡ ਵਾਸੀਆ ਨੇ ਕਿਹਾ ਕਿ ਸ੍ਰੀ ਸ਼ਰਮਾ ਇਲਾਕੇ ਦੇ ਲੋਕਾਂ ਦੀ ਸੇਵਾ ਹਾਜ਼ਿਰ ਰਹਿੰਦੇ ਹਨ| ਉਨ੍ਹਾਂ ਕਿਹਾ ਕਿ ਮੱਛਲੀ ਕਲਾਂ ਨੇ ਆਪਣੇ ਸਿਆਸੀ ਕੈਰੀਅਰ ਦੇ ਹੁਣ ਤੱਕ ਦੇ 28 ਸਾਲਾਂ ਵਿੱਚ ਅਣਗਿਣਤ ਲੋਕਾਂ ਦੇ ਦੁੱਖ-ਸੁਣੇ ਹਨ ਅਤੇ ਦੂਰ ਕੀਤੇ ਹਨ| 
ਇਸ ਮੌਕੇ ਬੋਲਦਿਆਂ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਉਨ੍ਹਾਂ ਲਈ ਇਹ ਸਨਮਾਨ ਇਸ ਗੱਲੋਂ ਬਹੁਤ ਵੱਡਾ ਅਤੇ ਮੁੱਲਵਾਨ ਹੈ ਕਿ ਉਹਨਾਂ ਦੇ ਆਪਣੇ ਪਿੰਡ ਦੇ ਲੋਕਾਂ ਨੇ ਪਾਰਟੀ, ਲੋਕਾਂ ਅਤੇ ਇਲਾਕੇ ਪ੍ਰਤੀ ਸੇਵਾਵਾਂ ਲਈ ਉਸ ਨੂੰ ਮਾਣ ਦਿੱਤਾ ਹੈ| ਉਹਨਾਂ ਕਿਹਾ ਕਿ ਕਿ ਉਨ੍ਹਾਂ ਸਿਹਤ ਮੰਤਰੀ ਸ੍ਰ. ਸਿੱਧੂ ਦੇ ਅਖ਼ਤਿਆਰੀ ਕੋਟੇ ਵਿਚੋਂ 10 ਲੱਖ ਰੁਪਏ ਦੀ ਗ੍ਰਾਂਟ ਪਿੰਡ ਦੇ ਵਿਕਾਸ ਕਾਰਜਾਂ ਲਈ ਦਿੱਤੀ ਹੈ ਅਤੇ ਅੱਗੇ ਵੀ ਕਿਸੇ ਗ੍ਰਾਂਟ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ| ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਦੀ ਪਛਾਣ ਇਸ ਪਿੰਡ ਦੀ ਬਦੌਲਤ ਹੀ ਹੈ ਅਤੇ ਪਿੰਡ ਦੇ ਲੋਕਾਂ ਨੇ ਅੱਜ ਤੱਕ ਉਨ੍ਹਾਂ ਨੂੰ ਬਹੁਤ ਮਾਣ-ਸਤਿਕਾਰ ਬਖਸ਼ਿਆ ਹੈ| ਇਸ ਮੌਕੇ ਬਲਰਾਮ ਸ਼ਰਮਾ ਸਰਪੰਚ, ਰਣਜੀਤ ਸਿੰਘ, ਨਿਰਮਲ ਸਿੰਘ, ਜਸਵੀਰ ਕੌਰ, ਸ੍ਰੀਮਤੀ ਨਵਜੋਤ ਸ਼ਰਮਾ (ਸਾਰੇ ਪੰਚ), ਪੰਕਜ ਕੁਮਾਰ ਨਾਗਰਥ ਬਲਾਕ ਸੰਮਤੀ ਮੈਂਬਰ, ਗੁਰਮੇਲ ਕੌਰ ਸਾਬਕਾ ਸੰਮਤੀ ਮੈਂਬਰ, ਚੌਧਰੀ ਰਤਨ ਲਾਲ ਨੰਬਰਦਾਰ, ਚੌਧਰੀ ਬਿਧੀ ਚੰਦ, ਚੌਧਰੀ ਹਰਮੇਸ਼ ਮੇਸ਼ੀ, ਚੌਧਰੀ ਜਸਮੇਰ ਸਿੰਘ ਜੱਸਾ, ਚੌਧਰੀ ਕਾਬਜ਼ ਸਿੰਘ, ਚੌਧਰੀ ਰਛਪਾਲ ਸਿੰਘ, ਚੌਧਰੀ ਰੱਬੀ ਸਿੰਘ, ਮੁਸਲਿਮ ਵੈਲਫੇਅਰ ਕਮੇਟੀ ਦੇ ਪ੍ਰਧਾਨ ਅੱਲਾ ਰੱਖਾ, ਚੌਧਰੀ ਸ਼ੀਸ਼ਪਾਲ ਤੋਂ ਇਲਾਵਾ ਵੱਡੀ ਗਿਣਤੀ ਨਗਰ ਵਾਸੀ ਹਾਜ਼ਿਰ ਸਨ|

Leave a Reply

Your email address will not be published. Required fields are marked *