ਮੱਛਲੀ ਕਲਾਂ ਨੇ ਖਰੜ ਦੀ ਅਨਾਜ ਮੰਡੀ ਵਿਚ ਸ਼ੁਰੂ ਕਰਵਾਈ ਝੋਨੇ ਦੀ ਖਰੀਦ

ਖਰੜ, 28 ਸਤੰਬਰ (ਸ਼ਮਿੰਦਰ ਸਿੰਘ) ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਅੱਜ ਸਥਾਨਕ ਅਨਾਜ ਮੰਡੀ ਵਿਚ ਰਸਮੀ ਤੌਰ ਤੇ ਝੋਨੇ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ| ਇਸ ਮੌਕੇ ਸਭ ਤੋਂ ਪਹਿਲਾਂ ਕਿਸਾਨ ਪ੍ਰਿਥੀ ਸਿੰਘ ਪੀਰ ਸੋਹਾਣਾ ਦੀ ਫਸਲ ਦੀ ਢੇਰੀ ਤੋਂ ਬੋਲੀ ਕਰਵਾਈ ਗਈ ਜਿਸਨੂੰ ਪੰਜਾਬ ਵੇਅਰਹਾਊਸ ਕਾਰਪੇਰੇਸ਼ਨ ਨੇ ਬੀ ਜੀ ਟਰੇਡਿੰਗ ਕਾਰਪੋਰੇਸ਼ਨ ਰਾਹੀਂ ਸਰਕਾਰੀ ਰੇਟ 1888 ਰੁਪਏ ਕੁਇੰਟਲ ਤੇ ਖ਼ਰੀਦਿਆ|
ਇਸ ਮੌਕੇ ਗੱਲ ਕਰਦਿਆਂ ਸ੍ਰੀ ਮੱਛਲੀ ਕਲਾਂ ਨੇ ਦਸਿਆ ਕਿ ਭਾਗੋ ਮਾਜਰਾ, ਸਨੇਟਾ, ਚੱਪੜਚਿੜੀ, ਪੱਕੀ ਰੁੜਕੀ ਅਤੇ ਦਾਊਂ ਮਾਜਰਾ ਵਿਖੇ ਬਣਾਏ ਗਏ ਖ਼ਰੀਦ ਕੇਂਦਰਾਂ ਵਿਚ ਝੋਨੇ ਦੀ ਖ਼ਰੀਦ ਸ਼ੁਰੂ ਹੋ ਗਈ ਹੈ| ਇਹ ਸਾਰੇ ਖ਼ਰੀਦ ਕੇਂਦਰ ਮਾਰਕੀਟ ਕਮੇਟੀ ਖਰੜ ਅਧੀਨ ਪੈਂਦੇ ਹਨ| ਉਨ੍ਹਾਂ ਕਿਹਾ ਕਿ ਅਨਾਜ ਮੰਡੀ ਖਰੜ ਅਤੇ ਸਾਰੇ ਖ਼ਰੀਦ ਕੇਂਦਰਾਂ ਵਿਚ ਫ਼ਸਲ ਦੀ ਖ਼ਰੀਦ ਦੇ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ ਹਨ| ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਰੀਦ ਕੇਂਦਰਾਂ ਵਿਚ ਸਾਫ਼-ਸਫ਼ਾਈ, ਕਿਸਾਨਾਂ ਦੇ ਬੈਠਣ ਲਈ ਢੁਕਵੀਂ ਥਾਂ, ਪੀਣ ਵਾਲੇ ਪਾਣੀ, ਲਾਈਟਾਂ ਅਤੇ ਹੋਰ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ|
ਸ੍ਰੀ ਸ਼ਰਮਾ ਨੇ ਖ਼ਰੀਦ ਕੇਂਦਰਾਂ ਵਿਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ, ਪੱਲੇਦਾਰਾਂ ਅਤੇ ਹੋਰ ਲੋਕਾਂ ਨੂੰ ‘ਕੋਰੋਨਾ ਵਾਇਰਸ’ ਮਹਾਮਾਰੀ ਫੈਲੀ ਹੋਣ ਕਾਰਨ ਮਾਸਕ ਪਾਉਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਵਾਰ ਵਾਰ ਹੱਥ ਧੋਣ ਦੀ ਅਪੀਲ ਵੀ ਕੀਤੀ|
ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਸ੍ਰੀਮਤੀ ਅਰਚਨਾ ਬਾਂਸਲ, ਮੰਡੀ ਸੁਪਰਵਾਇਜ਼ਰ ਬਲਵਿੰਦਰ ਸਿੰਘ, ਮੰਡੀ ਸੁਪਰਵਾਇਜ਼ਰ ਹਰਜੀਤ ਸਿੰਘ, ਜ਼ਿਲ੍ਹਾ ਖੇਤੀਬਾੜੀ ਅਫ਼ਸਰ ਰਣਜੀਤ ਸਿੰਘ ਬੈਂਸ, ਡੀ.ਐਫ਼.ਐਸ.ਓ. ਗੁਰਿੰਦਰ ਸਿੰਘ, ਬਲਾਕ ਖੇਤੀਬਾੜੀ ਅਫ਼ਸਰ ਸੰਦੀਪ ਕੁਮਾਰ ਰਿਣਵਾਂ, ਪਨਗ੍ਰੇਨ ਦੇ ਇੰਸਪੈਕਟਰ ਅਮਨਦੀਪ ਸਿੰਘ, ਵੇਅਰਹਾਊਸ ਕਾਰਪੋਰੇਸ਼ਨ ਦੇ ਇੰਸਪੈਕਟਰ ਜਸਪ੍ਰੀਤ ਸਿੰਘ ਸੋਢੀ, ਭਾਰਤੀ ਕਿਸਾਨ ਯੂਨੀਅਨ ਦੇ ਆਗੂ ਦਵਿੰਦਰ ਸਿੰਘ ਦੇਹ ਕਲਾਂ, ਜਸਪਾਲ ਸਿੰਘ ਪਾਲਾ ਨਿਆਮੀਆਂ, ਬਲਵਿੰਦਰ ਸਿੰਘ ਰਸਨਹੇੜੀ, ਮਾਰਕੀਟ ਕਮੇਟੀ ਦੇ ਮੈਂਬਰ ਸੰਜੀਵ ਕੁਮਾਰ ਰੂਬੀ, ਬਚਨ ਸਿੰਘ ਗੱਬੇ ਮਾਜਰਾ, ਮਨਜੀਤ ਸਿੰਘ ਤੰਗੋਰੀ ਵਾਈਸ ਚੇਅਰਮੈਨ ਬਲਾਕ ਸੰਮਤੀ ਖਰੜ, ਹਰਬੰਸ ਲਾਲ ਸਰਪੰਚ ਮਲਿਕਪੁਰ, ਅਸ਼ੋਕ ਸ਼ਰਮਾ ਬਜਹੇੜੀ, ਵਿਜੇ ਸੂਦ ਖਰੜ, ਚਰਨਜੀਤ ਸਿੰਘ ਲੇਖਾਕਾਰ ਤੋਂ ਇਲਾਵਾ ਕਿਸਾਨ, ਪੱਲੇਦਾਰ ਅਤੇ ਹੋਰ ਪਤਵੰਤੇ ਮੌਜੂਦ ਸਨ|

Leave a Reply

Your email address will not be published. Required fields are marked *