ਮੱਛਲੀ ਕਲਾਂ ਨੇ ਖੇਤੀਬਾੜੀ ਹਾਦਸਾ ਪੀੜਤ ਦੀ ਪਤਨੀ ਨੂੰ ਸੌਂਪਿਆ 2 ਲੱਖ ਰੁਪਏ ਦਾ ਚੈਕ


ਖਰੜ, 25 ਦਸੰਬਰ (ਸ਼ਬ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਪਿੰਡ ਲਾਂਡਰਾਂ ਦੇ ਖੇਤੀ ਹਾਦਸਾ ਪੀੜਤ ਸਤਵਿੰਦਰ ਸਿੰਘ ਦੀ ਪਤਨੀ ਨੂੰ ਦੋ ਲੱਖ ਰੁਪਏ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ।
ਮਾਰਕੀਟ ਕਮੇਟੀ ਦੇ ਦਫ਼ਤਰ ਵਿਖੇ ਚੈਕ ਸੌਂਪਣ ਉਪਰੰਤ ਮੱਛਲੀ ਕਲਾਂ ਨੇ ਦੱਸਿਆ ਕਿ ਬੀਤੇ ਅਪ੍ਰੈਲ ਮਹੀਨੇ ਦੌਰਾਨ ਪਿੰਡ ਲਾਂਡਰਾਂ ਦਾ 50 ਸਾਲਾ ਸਤਵਿੰਦਰ ਸਿੰਘ ਟਰੈਕਟਰ ਪਲਟ ਜਾਣ ਕਾਰਨ ਟਰੈਕਟਰ ਦੇ ਟਾਇਰ ਹੇਠਾਂ ਆ ਗਿਆ ਸੀ ਜਿਸ ਕਾਰਨ ਉਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੱਸਿਆ ਕਿ ਸਤਵਿੰਦਰ ਸਿੰਘ ਦੀ ਪਤਨੀ ਕੁਲਦੀਪ ਕੌਰ ਨੇ ਵਿੱਤੀ ਸਹਾਇਤਾ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਵਿਚ ਅਰਜ਼ੀ ਦਿਤੀ ਸੀ ਜਿਸ ਤੇ ਕਾਰਵਾਈ ਕਰਦਿਆਂ ਉਸ ਦੀ ਪਤਨੀ ਨੂੰ ਵਿੱਤੀ ਸਹਾਇਤਾ ਦਾ ਚੈਕ ਸੌਂਪ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਪਿਛਲੇ ਲਗਭਗ ਛੇ ਮਹੀਨਿਆਂ ਦੌਰਾਨ ਅਜਿਹੇ ਕਈ ਹਾਦਸਾ ਪੀੜਤਾਂ ਨੂੰ ਲੱਖਾਂ ਰੁਪਏ ਦੀ ਸਹਾਇਤਾ ਦਿਤੀ ਜਾ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਦੋ ਹੋਰ ਹਾਦਸਾ ਪੀੜਤਾਂ ਨੂੰ ਵਿੱਤੀ ਸਹਾਇਤਾ ਦਿਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਮੰਡੀ ਬੋਰਡ ਦੀ ਲੋਕ ਭਲਾਈ ਯੋਜਨਾ ਤਹਿਤ ਖੇਤਾਂ ਅਤੇ ਮੰਡੀਆਂ ਵਿਚ ਕੰਮ ਕਰਦੇ ਸਮੇਂ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਾਰਨ ਵਾਪਰਨ ਵਾਲੇ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਜਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿਤੀ ਜਾਂਦੀ ਹੈ।
ਇਸ ਮੌਕੇ ਸੰਜੀਵ ਕੁਮਾਰ ਰੂਬੀ ਨਯਾਂ ਸ਼ਹਿਰ ਬਡਾਲਾ, ਮੈਂਬਰ ਮਾਰਕੀਟ ਕਮੇਟੀ ਖਰੜ, ਜੈ ਵਿਜੇ ਸਕੱਤਰ ਮਾਰਕੀਟ ਕਮੇਟੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਗੁਰਮੁਖ ਸਿੰਘ ਸਰਪੰਚ ਨਿਊ ਲਾਂਡਰਾਂ, ਹਰਬੰਸ ਲਾਲ ਸਰਪੰਚ ਮਲਿਕਪੁਰ, ਅਸ਼ੋਕ ਧੀਮਾਨ, ਜਗਤਾਰ ਸਿੰਘ, ਸੁਖਵੰਤ ਸਿੰਘ ਬਾਬਾ, ਛਰਨੈਲ ਸਿੰਘ ਸਾਬਕਾ ਸਕੱਤਰ ਮਾਰਕੀਟ ਕਮੇਟੀ ਖਰੜ, ਚਰਨਜੀਤ ਸਿੰਘ ਲੇਖਾਕਾਰ, ਜਸਪ੍ਰੀਤ ਸਿੰਘ ਆਕਸ਼ਨ ਰੀਕਾਰਡਰ ਅਤੇ ਹਰਪਾਲ ਸਿੰਘ ਮੰਡੀ ਸੁਪਰਵਾਈਜ਼ਰ ਵੀ ਮੌਜੂਦ ਸਨ।

Leave a Reply

Your email address will not be published. Required fields are marked *