ਮੱਧ ਪ੍ਰਦੇਸ਼ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਵਿਅਕਤੀਆਂ ਦੀ ਮੌਤ


ਮੁਰੈਨਾ, 12 ਜਨਵਰੀ (ਸ.ਬ.) ਮੱਧ ਪ੍ਰਦੇਸ਼ ਦੇ ਮੁਰੈਨਾ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ 10 ਵਿਅਕਤੀਆਂ ਦੇ ਮਰਨ ਦੀ ਖ਼ਬਰ ਸਾਹਮਣੇ ਆਈ ਹੈ। ਉੱਥੇ ਹੀ 5 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਇਸ ਘਟਨਾ ਨਾਲ ਨੇੜਲੇ ਇਲਾਕਿਆਂ ਵਿੱਚ ਸਨਸਨੀ ਫੈਲ ਗਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ਤੇ ਪੁੱਜੀ ਪੁਲੀਸ ਨੇ ਬੀਮਾਰ ਲੋਕਾਂ ਨੂੰ ਸਥਾਨਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ। ਉੱਥੇ ਹੀ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲੀਸ ਅਨੁਸਾਰ, ਸੁਮਾਵਲੀ ਥਾਣਾ ਇਲਾਕੇ ਦੇ ਪਹਿਵਾਲੀ ਪਿੰਡ ਵਿੱਚ 3 ਅਤੇ ਬਾਗਚੀਨੀ ਇਲਾਕੇ ਦੇ ਮਾਨਪੁਰ ਪਿੰਡ ਵਿੱਚ 7 ਵਿਅਕਤੀਆਂ ਦੀ ਮੌਤ ਹੋ ਗਈ। ਉੱਥੇ ਹੀ 5 ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਪਹਿਲਾਂ ਬਾਗਚੀਨੀ ਥਾਣਾ ਖੇਤਰ ਦੇ ਮਾਨਪੁਰ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਹਾਲਤ ਵਿਗੜ ਗਈ। ਜਿਸ ਤੋਂ ਬਾਅਦ ਪਰਿਵਾਰ ਵਾਲੇ ਗੰਭੀਰ ਹਾਲਤ ਵਿੱਚ ਲੈ ਕੇ ਉਸ ਨੂੰ ਗਵਾਲੀਅਰ ਜਾਣ ਲੱਗੇ, ਜਿੱਥੇ ਰਸਤੇ ਵਿੱਚ ਉਸ ਨੇ ਦਮ ਤੋੜ ਦਿੱਤਾ। ਵਿਅਕਤੀ ਦੀ ਲਾਸ਼ ਲੈ ਕੇ ਜਦੋਂ ਪਰਿਵਾਰ ਵਾਲੇ ਪਿੰਡ ਪੁੱਜੇ ਤਾਂ ਪਤਾ ਲੱਗਾ ਕਿ ਪਿੰਡ ਵਿੱਚ ਸ਼ਰਾਬ ਪੀਣ ਕਾਰਨ ਕਈ ਹੋਰ ਲੋਕਾਂ ਦੀ ਸਿਹਤ ਵਿਗੜ ਗਈ ਹੈ। ਇਸ ਦੇ ਕੁਝ ਦੇਰ ਬਾਅਦ 6 ਹੋਰ ਵਿਅਕਤੀਆਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਸੂਚਨਾ ਤੇ ਸਥਾਨਕ ਪੁਲੀਸ ਵੀ ਪਹੁੰਚ ਗਈ ਅਤੇ ਬੀਮਾਰ ਲੋਕਾਂ ਨੂੰ ਮੁਰੈਨਾ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆਗਿਆ। ਜਿੱਥੇ 3 ਹੋਰ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ। ਮੁਰੈਨਾ ਜ਼ਿਲ੍ਹਾ ਹਸਪਤਾਲ ਦੇ ਡਾ. ਰਾਘਵੇਂਦਰ ਸਿੰਘ ਨੇ ਦੱਸਿਆ ਕਿ ਸਾਰੇ ਲੋਕਾਂ ਦੀ ਮੌਤ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ ਹੈ।

Leave a Reply

Your email address will not be published. Required fields are marked *