ਮੱਸਿਆ ਦੇ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ

ਚੰਡੀਗੜ੍ਹ, 5 ਜਨਵਰੀ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਤਿਸੰਗ ਸੈਕਟਰ 21 ਸੀ ਚੰਡੀਗੜ੍ਹ ਵਿਖੇ ਮੱਸਿਆ ਦਾ ਦਿਹਾੜਾ ਮਨਾਇਆ ਗਿਆ| ਇਸ ਮੌਕੇ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲੇ, ਭਾਈ ਹਰਪਾਲ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਜਿੰਦਰ ਸਿੰਘ ਖਰੜ ਸਮੇਤ ਹੋਰ ਜਥਿਆਂ ਨੇ ਕੀਰਤਨ ਕਥਾ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ|
ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇਜਿੰਦਰ ਪਾਲ ਸਿੰਘ ਤੁੰਗ, ਜਨਰਲ ਸਕੱਤਰ ਕੁਲਵੰਤ ਸਿੰਘ, ਸਕੱਤਰ ਕਿਰਪਾਲ ਸਿੰਘ ਗਾਂਧੀ, ਰਣਬੀਰ ਸਿੰਘ, ਮੈਨੇਜਰ ਹਰਬੰਸ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *