ਯੁਵਕ ਸੇਵਾਵਾਂ ਕਲੱਬ ਗੀਗੇਮਾਜਰਾ ਨੇ ਲਾਏ300 ਤੋਂ ਵੱਧ ਬੂਟੇ

ਐਸ.ਏ.ਐਸ. ਨਗਰ, 14 ਜੁਲਾਈ (ਸ.ਬ.) ਪੰਜਾਬ ਨੂੰ ਅੱਵਲ ਦਰਜੇ ਦਾ ਸੂਬਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਵੱਡੇ ਪੱਧਰ ਉਤੇ ਬੂਟੇ ਲਾ ਕੇ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਨੂੰ ਨੌਜਵਾਨਾਂ ਵੱਲੋਂ ਯੁਵਕ ਸੇਵਾਵਾਂ ਕਲੱਬਾਂ ਦੇ ਰੂਪ ਵਿੱਚ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ, ਸ੍ਰੀਮਤੀ ਰੁਪਿੰਦਰ ਕੌਰ ਨੇ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਯੁਵਕ ਸੇਵਾਵਾਂ ਕਲੱਬ ਗੀਗੇਮਾਜਰਾ ਅਤੇ ਹੁਲਕਾ ਵੱਲੋਂ ਘਰ-ਘਰ ਹਰਿਆਲੀ ਮੁਹਿੰਮ ਦੇ ਟੀਚਿਆਂ ਦੀ ਪ੍ਰਾਪਤੀ ਲਈ ਇਨ੍ਹਾਂ ਪਿੰਡਾਂ ਵਿੱਚ 300 ਤੋਂ ਵੱਧ ਬੂਟੇ ਲਾਏ ਗਏ|
ਪਿੰਡਾਂ ਦੇ ਸਕੂਲਾਂ, ਖੇਡ ਮੈਦਾਨਾਂ ਤੇ ਹੋਰ ਜਨਤਕ ਥਾਵਾਂ ਉਤੇ ਬੂਟੇ ਲਾਏ ਗਏ| ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਹਾਇਕ ਡਾਇਰੈਕਟਰ ਨੇ ਕਿਹਾ ਕਿ ਉਹ ਬੂਟੇ ਲਾਉਣ ਦੇ ਨਾਲ ਨਾਲ ਇਨ੍ਹਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ਸ਼ ਧਿਆਨ ਦੇਣ ਅਤੇ ਯੁਵਕ ਸੇਵਾਵਾਂ ਕਲੱਬ ਮਿਸ਼ਨ ਤੰਦਰੁਸਤ ਪੰਜਾਬ ਦੇ ਟੀਚਿਆਂ ਦੀ ਪ੍ਰਾਪਤੀ ਲਈ ਵਧੇਰੇ ਸਰਗਰਮੀ ਨਾਲ ਕੰਮ ਕਰਨ| ਇਸ ਮੌਕੇ ਵਿਭਾਗ ਦੀਆਂ ਹੋਰਨਾਂ ਗਤੀਵਿਧੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਕਲੱਬ ਦੇ ਸਰਪ੍ਰਸਤ ਮਨਜੀਤ ਸਿੰਘ, ਜਗਦੀਸ਼ ਸਿੰਘ, ਗੁਰਪ੍ਰੀਤ ਬੈਂਸ, ਦਲਬੀਰ ਸਿੰਘ, ਹਰਕਿਰਤ ਸਿੰਘ, ਜਸਵੀਰ ਸਿੰਘ, ਗੁਰਸੇਵਕ ਸਿੰਘ, ਜਸਬੀਰ ਸਿੰਘ, ਸੰਤ ਸਿੰਘ ਵੱਲੋਂ ਸ੍ਰੀਮਤੀ ਰੁਪਿੰਦਰ ਕੌਰ ਦਾ ਵਿਸ਼ੇਸ਼ ਤੌਰ ਉਤੇ ਧੰਨਵਾਦ ਕੀਤਾ ਗਿਆ| ਇਸ ਮੌਕੇ ਨੌਜਵਾਨਾਂ ਨੇ ਅਹਿਦ ਕੀਤਾ ਕਿ ਉਹ ਵੱਧ ਤੋਂ ਵੱਧ ਬੂਟੇ ਲਾਉਣ ਦੇ ਨਾਲ-ਨਾਲ ਇਨ੍ਹਾਂ ਦੀ ਸੰਭਾਲ ਵੀ ਕਰਨਗੇ|

Leave a Reply

Your email address will not be published. Required fields are marked *