ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਲੀਡਰਸ਼ਿਪ ਕੈਂਪ ਸਮਾਪਤ

ਐਸ.ਏ.ਐਸ. ਨਗਰ, 2 ਨਵੰਬਰ (ਸ.ਬ.) ਯੁਵਕ ਸੇਵਾਵਾਂ ਵਿਭਾਗ, ਪੰਜਾਬ ਦੀ ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਦੀ ਅਗਵਾਈ ਹੇਠ ਵਿਭਾਗ ਵੱਲੋਂ ਸਕੂਲੀ ਵਿਦਿਆਰਥਣਾਂ ਦਾ 10 ਰੋਜਾ ਯੂਥ ਲੀਡਰਸ਼ਿਪ ਕੈਂਪ ਮਨਾਲੀ ਵਿਖੇ ਸਮਾਪਤ ਹੋਇਆ|
ਕੈਂਪ ਦੇ ਸਮਾਪਤੀ ਸਮਾਰੋਹ ਵਿੱਚ ਮਿਸਜ਼ ਇੰਡੀਆ-2017 ਕਲਪਨਾ ਠਾਕੁਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ| ਉਹਨਾਂ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜੋਕੇ ਸਮੇਂ ਵਿੱਚ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਦੇ ਬਰਾਬਰ ਯੋਗਦਾਨ ਪਾ ਰਹੀਆਂ ਹਨ ਅਤੇ ਉਨ੍ਹਾਂ ਵਿਦਿਆਰਥਣਾਂ ਨੂੰ ਕਿਹਾ ਕਿ ਉਹ ਜੀਵਨ ਵਿੱਚ ਹਮੇਸ਼ਾ ਅੱਗੇ ਵੱਧਣ ਅਤੇ ਆਪਣੇ ਆਪ ਨੂੰ ਕਿਸੇ ਨਾਲੋਂ ਘੱਟ ਨਾ ਸਮਝਣ| ਉਹਨਾਂ ਵਿਦਿਆਰਥਣਾਂ ਨੂੰ ਆਪਣੀ ਪੜਾਈ ਲਗਨ ਅਤੇ ਮਿਹਨਤ ਨਾਲ ਕਰਨ ਲਈ ਪ੍ਰੇਰਿਤ ਕੀਤਾ| ਉਨ੍ਹਾਂ ਕਿਹਾ ਕਿ ਸਾਨੂੰ ਸਮਾਜ ਭਲਾਈ ਅਤੇ ਲੋੜਵੰਦਾਂ ਲਈ ਕੁਝ ਨਾ ਕੁਝ ਕਰਦੇ ਰਹਿਣਾ ਚਾਹੀਦਾ ਹੈ| ਇਸ ਮੌਕੇ ਉਹਨਾ ਕੈਂਪ ਵਿੱਚ ਚੰਗਾ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਾਂ ਨੂੰ ਸਨਮਾਨਿਤ ਕੀਤਾ|
ਕੈਂਪ ਕੋਆਰਡੀਨੇਟਰ ਸ੍ਰੀਮਤੀ ਰੁਪਿੰਦਰ ਕੌਰ ਗਿੱਲ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਐਸ ਨਗਰ ਨੇ ਦੱਸਿਆ ਕਿ ਇਸ ਕੈਂਪ ਵਿਚ ਪੰਜਾਬ ਦੇ 22 ਜ਼ਿਲਿਆਂ ਦੇ ਵੱਖ ਵੱਖ ਸਕੂਲਾਂ ਤੋਂ 200 ਸਕੂਲੀ ਵਿਦਿਆਰਥਣਾਂ ਨੇ ਭਾਗ ਲਿਆ| ਉਨ੍ਹਾਂ ਦੱਸਿਆ ਕਿ ਇਸ ਇਸ ਕੈਂਪ ਰਾਹੀਂ ਬੇਟੀ ਬਚਾਓ, ਨਾਰੀ ਸ਼ਸਕਤੀਕਰਨ, ਸੈਲਫ ਡਿਫੈਸ਼, ਟਰੈਕਿੰਗ, ਸਮਾਜ ਭਲਾਈ ਦੇ ਕੰਮਾਂ ਪ੍ਰਤੀ ਜਾਗਰੂਕ ਕੀਤਾ ਗਿਆ| ਇਸ ਤੋਂ ਪਹਿਲਾਂ ਉਨ੍ਹਾਂ ਮਿਸਜ਼ ਇੰਡੀਆ ਕਲਪਨਾ ਠਾਕੁਰ ਦਾ ਕੈਂਪ ਵਿੱਚ ਪੁੱਜਣ ਤੇ ਧੰਨਵਾਦ ਕੀਤਾ ਅਤੇ ਸਨਮਾਨ ਚਿੰਨ ਵੀ ਭੇਂਟ ਕੀਤਾ ਗਿਆ| ਕੈਂਪ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਿਭਾਗ ਵਲੋਂ ਸਰਟੀਫਿਕੇਟ ਵੰਡੇ ਗਏ ਅਤੇ ਚੰਗੀ ਕਾਰਗੁਜਾਰੀ ਦਿਖਾਉਣ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਵੀ ਕੀਤਾ ਗਿਆ| ਕੈਂਪ ਦੇ ਸਮਾਪਤੀ ਸਮਾਰੋਹ ਵਿਚ ਵਿਦਿਆਰਥਣਾਂ ਵੱਲੋਂ ਗਿੱਧੇ ਸਮੇਤ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ|

Leave a Reply

Your email address will not be published. Required fields are marked *