ਯੂਥ ਅਕਾਲੀ ਦਲ ਅਤੇ ਸੋਈ ਨੇ ਕੀਤਾ ਕੇਜਰੀਵਾਲ ਵਿਰੁੱਧ ਪ੍ਰਦਰਸ਼ਨ, ਨਾਹਰੇਬਾਜੀ ਕੀਤੀ

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਯੂਥ ਅਕਾਲੀ ਜਿਲ੍ਹਾ ਮੁਹਾਲੀ ਸ਼ਹਿਰੀ, ਦਿਹਾਤੀ ਅਤੇ ਸੋਈ ਵਲੋਂਂ ਅੱਜ ਸਥਾਨਕ ਏਅਰਪੋਰਟ ਦੇ ਬਾਹਰ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਹਰੇਬਾਜੀ ਕੀਤੀ ਗਈ| ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਲਈ ਆਏ ਸ੍ਰੀਕੇਜਰੀਵਾਲ ਦੇ ਕਾਫਲੇ ਦੇ ਬਾਹਰ ਨਿਕਲਣ ਵੇਲੇ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਯੂਥ ਅਕਾਲੀ ਦਲ ਦਿਹਾਤੀ ਦੇ ਪ੍ਰਧਾਨ ਸ੍ਰ. ਸਤਿੰਦਰ ਸਿੰਘ ਗਿਲ ਅਤੇ ਸੋਈ ਦੇ ਪ੍ਰਧਾਨ ਸ੍ਰ. ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਵਿੱਚ ਯੂਥ ਵਰਕਰਾਂ ਨੇ ਹਵਾਈਅੱਡੇ ਦੇ ਬਾਹਰ ਜਬਰਦਸਤ ਨਾਹਰੇਬਾਜੀ ਕੀਤੀ| ਇਸ ਮੌਕੇ ਗੱਲ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਅਤੇ ਪੰਜਾਬੀ ਨੌਜਵਾਨਾਂ ਨੂੰ ਬਦਨਾਮ ਕੀਤਾ ਹੈ| ਇਸ ਲਈ ਕੇਜਰੀਵਾਲ ਨੂੰ ਪੰਜਾਬ ਦੀ ਧਰਤੀ ਉਪਰ ਨਹੀਂ ਆਉਣਾ ਚਾਹੀਦਾ| ਉਹਨਾਂ ਕਿਹਾ ਕਿ ਪੰਜਾਬ ਆਉਣ ਤੇ ਕੇਜਰੀਵਾਲ ਦਾ ਸਖਤ ਵਿਰੋਧ ਕੀਤਾ ਜਾਵੇਗਾ| ਉਹਨਾਂ ਕਿਹਾ ਕਿ ਕੇਜਰੀਵਾਲ ਦੂਜਿਆਂ ਉੱਪਰ ਤਾਂ ਹਰ ਦਿਨ ਹੀ ਦੋਸ਼ ਲਗਾਉਂਦਾ ਰਹਿੰਦਾ ਹੈ ਪਰ ਆਪ ਪਾਰਟੀ ਦੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਖਹਿਰਾ ਨੂੰ ਨਸ਼ੇ ਦੇ ਮਾਮਲੇ ਵਿੱਚ ਅਦਾਲਤ ਵਲੋਂ ਸੰਮਣ ਦਿੱਤੇ ਜਾਣ ਦੇ ਮਾਮਲੇ ਵਿੱਚ ਚੁੱਪੀ ਵਟੀ ਹੋਈ ਹੈ| ਕੇਜਰੀਵਾਲ ਨੂੰ ਪਹਿਲਾਂ ਖਹਿਰਾ ਤੋਂ ਅਸਤੀਫਾ ਲੈਣਾ ਚਾਹੀਦਾ ਹੈ ਫਿਰ ਹੀ ਪੰਜਾਬ ਵਿੱਚ ਆਉਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਕੇਜਰੀਵਾਲ ਇਕ ਅਜਿਹਾ ਆਗੂ ਹੈ, ਜਿਸ ਉਪਰ ਭਰੋਸਾ ਨਹੀਂ ਕੀਤਾ ਜਾ ਸਕਦਾ| ਕੇਜਰੀਵਾਲ ਨੇ ਪੰਜਾਬ ਅਤੇ ਪੰਜਾਬੀਅਤ ਨੂੰ ਬਦਨਾਮ ਕਰਨ ਦਾ ਕੋਝਾ ਯਤਨ ਕੀਤਾ ਹੈ ਇਸ ਲਈ ਪੰਜਾਬੀ ਕਦੇ ਵੀ ਕੇਜਰੀਵਾਲ ਨੂੰ ਮਾਫ ਨਹੀਂ ਕਰਨਗੇ|
ਇਸ ਮੌਕੇ ਯੂਥ ਆਗੂ ਹਰਵਿੰਦਰ ਸਿੰਘ ਸਰਪੰਚ, ਮਨਦੀਪ ਮਾਨ, ਲਾਡੀ ਬੱਲੋਮਾਜਰਾ, ਸੁਰਜੀਤ ਬੱਸੀ, ਇੰਦਰਪ੍ਰੀਤ ਸਿੰਘ, ਮਨਦੀਪ ਸਿੰਘ ਸੰਧੂ, ਐਸ ਓ ਆਈ ਮੁਹਾਲੀ ਪ੍ਰਧਾਨ ਮਨਦੀਪ ਸਿੰਘ ਧਾਲੀਵਾਲ, ਭੁਪਿੰਦਰ ਸਿੰਘ, ਸਤਨਾਮ ਸਿੰਘ, ਗੁਰਦੀਪ ਸਿੰਘ, ਨਾਨਕ ਸਿੰਘ, ਹਰਕਮਲ ਸਿੰਘ ਖਹਿਰਾ, ਮਨਪ੍ਰੀਤ ਸਿੰਘ ਬਬਰਾ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸੁਰਿੰਦਰ ਸਿੰਘ, ਨਿਤੀਨ ਕੁਮਾਰ, ਗੁਰਕੀਰਤ ਸਿੰਘ, ਦਵਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *