ਯੂਥ ਅਕਾਲੀ ਦਲ ਟਕਸਾਲੀ ਵਲੋਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਵਿੱਚ ਸਾਥ ਦੇਣ ਦਾ ਐਲਾ

ਐਸ.ਏ.ਐਸ ਨਗਰ, 23 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂ ਉਜਾਗਰ ਸਿੰਘ ਬਡਾਲੀ, ਗੁਰਪ੍ਰਤਾਪ ਸਿੰਘ ਰਿਆੜ, ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨੇ ਕਿਸਾਨ ਮਾਰੂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਅਤੇ ਅੰਨਦਾਤਾ ਨੂੰ ਇਨਸਾਫ ਦਿਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਾ ਕੇ ਸੰਘਰਸ਼ ਵਿੱਚ ਸਾਥ ਦੇਵੇਗਾ| 
ਕਿਸਾਨਾਂ ਵੱਲੋਂ ਰੇਲ ਰੋਕੋ ਅਤੇ 25 ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ  ਕਰਨ ਅਤੇ ਪਾਰਟੀ ਵਰਕਰਾਂ ਵੱਲੋਂ ਕਿਸਾਨਾਂ ਨਾਲ ਮਿਲ ਕੇ ਸੰਘਰਸ਼ ਨੂੰ ਸਫਲ ਬਣਾਉਣ ਲਈ ਮੁਹਾਲੀ ਵਿਖੇ ਕੀਤੀ ਮੀਟਿੰਗ ਉਪਰੰਤ ਆਗੂਆਂ ਨੇ ਕਿਹਾ ਕਿ ਉਹ ਸਿਆਸੀ ਨਹੀਂ ਕਿਸਾਨ ਹੋਣ ਦੇ ਨਾਤੇ ਕਿਸਾਨ ਸੰਘਰਸ਼ ਵਿੱਚ ਸਾਮਿਲ ਹੋਣਗੇ| ਇਹਨਾਂ ਆਗੂਆਂ ਨੇ  ਖੇਤੀ ਬਿੱਲਾਂ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਵਾਲੇ ਦਿਨ ਹੀ ਬਾਦਲ ਦਲ ਵੱਲੋਂ ਸੂਬਾ ਪੱਧਰੀ ਚੱਕਾ ਜਾਮ ਦੇ ਫੈਸਲੇ ਨੂੰ ਕਿਸਾਨਾਂ ਦੇ ਜਜ਼ਬਾਤਾਂ ਨਾਲ ਖਿਲਵਾੜ ਕਰਨ ਦੀ ਇਕ ਹੋਰ ਢੀਠਤਾ ਭਰੀ ਕੋਸ਼ਿਸ਼ ਕਰਾਰ ਦਿੱਤਾ ਹੈ| ਉਹਨਾਂ  ਬਾਦਲ ਦਲ ਦੇ ਆਗੂਆਂ ਨੂੰ ਸਵਾਲ ਕੀਤਾ ਕਿ ਉਹ ਦਿੱਲੀ ਜਾ ਕੇ ਪ੍ਰਧਾਨ ਮੰਤਰੀ ਅਤੇ ਭਾਜਪਾ ਨੇਤਾਵਾਂ  ਦੇ ਘਰਾਂ ਬਾਹਰ ਚੱਕਾ ਜਾਮ ਕਿਉਂ ਨਹੀਂ ਕਰਦੇ|
ਇਸ ਮੌਕੇ ਸਾਹਿਬ ਸਿੰਘ ਬਡਾਲੀ, ਬਲਵਿੰਦਰ ਝਿੰਗੜਾ ਜ਼ਿਲਾ ਪ੍ਰਧਾਨ, ਹਰਜੀਤ ਸਿੰਘ ਢਕੋਰਾ,  ਰਣਧੀਰ ਸਿੰਘ ਸਰਕਲ ਪ੍ਰਧਾਨ, ਇਕਬਾਲ ਸਿੰਘ ਸਰਕਲ ਪ੍ਰਧਾਨ,ਬਲਵੀਰ ਸਿੰਘ ਝਾਮਪੁਰ,  ਸੁਰਿੰਦਰ ਸਿੰਘ ਸਾਬਕਾ ਸਰਪੰਚ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਮਨਦੀਪ ਸਿੰਘ ਪ੍ਰਧਾਨ, ਤਰਲੋਕ ਸਿੰਘ ਪ੍ਰਧਾਨ ਜਗਤਪੁਰਾ, ਬਿੱਲਾ, ਮਨੀ ਆਦਿ ਵਰਕਰ ਹਾਜ਼ਰ ਸਨ|

Leave a Reply

Your email address will not be published. Required fields are marked *