ਯੂਥ ਆਫ ਪੰਜਾਬ ਵਲੋਂ ਕਿਸਾਨਾਂ ਦੇ ਸੰਘਰਸ਼ ਵਿੱਚ ਨਾਲ ਖੜ੍ਹਣ ਦਾ ਐਲਾਨ

ਐਸ.ਏ.ਐਸ.ਨਗਰ, 23 ਸਤੰਬਰ (ਸ.ਬ.) ਯੂਥ ਆਫ ਪੰਜਾਬ ਨੇ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦਾ ਸਖਤ  ਵਿਰੋਧ ਕਰਦਿਆਂ 25 ਸਤੰਬਰ ਨੂੰ ਹੋਣ ਵਾਲੇ ਪੰਜਾਬ ਬੰਦ ਦਾ ਸਮਰਥਨ ਕਰਨ ਦਾ ਫੈਸਲਾ ਕੀਤਾ ਹੈ| ਇਸ ਦੌਰਾਨ ਸੰਸਥਾਂ ਵਲੋਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਸੜ੍ਹਕ ਜਾਮ  ਕੀਤੀ ਜਾਵੇਗੀ|
ਸੰਸਥਾ ਦੇ ਚੇਅਰਮੈਨ ਸ੍ਰ. ਪਰਮਦੀਪ ਸਿੰਘ ਬੈਦਵਾਨ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਜੇਕਰ ਕਿਸਾਨ ਹੀ ਖੁਸ਼ ਨਹੀਂ ਹਨ ਤਾਂ ਫਿਰ ਸਰਕਾਰ ਨੂੰ ਆਪਣਾ ਫੈਸਲਾ ਵਾਪਿਸ ਲੈਣ ਵਿੱਚ ਕੋਈ ਹਰਜ਼ ਨਹੀਂ ਹੋਣਾ ਚਾਹੀਦਾ| ਉਹਨਾਂ ਕਿਹਾ ਕਿ ਕਿਸਾਨਾਂ ਲਈ ਬਣਾਏ ਇਸ ਕਾਲੇ ਕਾਨੂੰਨ ਵਿੱਚ ਕਿਸਾਨਾਂ ਦਾ ਹਿੱਤ ਘੱਟ ਅਤੇ ਕਾਰਪੋਰੇਟ ਘਰਾਣਿਆਂ ਦਾ ਹਿੱਤ ਜਿਆਦਾ ਦਿਖ ਰਿਹਾ ਹੈ| ਉਹਨਾਂ ਕਿਹਾ ਕਿ ਪਾਰਟੀ ਵਲੋਂ ਪੰਜਾਬ ਬੰਦ ਦੇ ਸੱਦੇ ਦਾ ਪੂਰਨ ਤੌਰ ਤੇ ਸਮਰਥਨ ਕੀਤਾ ਜਾਂਦਾ ਹੈ| 
ਉਹਨਾਂ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਵਲੋਂ ਕਿਸਾਨਾਂ ਲਈ ਧਰਨੇ ਲਗਾਏ ਜਾ ਰਹੇ ਹਨ ਪਰੰਤੂ ਜੇਕਰ ਸਭ ਪਾਰਟੀਆਂ ਦੇ ਕਾਰਕੁੰਨ ਕਿਸਾਨੀ ਦੇ ਝੰਡੇ ਹੇਠ ਇੱਕ ਹੋ ਕੇ ਸੰਘਰਸ਼ ਕਰਨ ਤਾਂ ਸ਼ਾਇਦ ਕਿਸਾਨਾਂ ਨੂੰ ਉਹਨਾਂ ਦਾ ਬਣਦਾ ਮਾਣ ਸਤਿਕਾਰ ਮਿਲ ਸਕੇ| ਉਹਨਾਂ ਕਿਹਾ ਕਿ ਅੱਜ ਦੇ ਸਮੇਂ ਹਰੇਕ ਪਾਰਟੀ ਆਪਣੀ ਰਾਜਨੀਤੀ ਚਮਕਾਉਣ ਦੇ ਚੱਕਰ ਵਿੱਚ ਹੈ ਪਰੰਤੂ ਕਿਸਾਨਾਂ ਨੂੰ ਰਾਜਨੀਤੀ ਦੀ ਨਹੀਂ ਬਲਕਿ ਸਾਥ ਦੀ ਲੋੜ ਹੈ| 
ਇਸ ਮੌਕੇ ਸੰਸਥਾ ਦੇ ਸਰਪ੍ਰਸਤ ਜੈਲਦਾਰ ਸਤਵਿੰਦਰ ਸਿੰਘ ਚੈੜੀਆਂ, ਪ੍ਰਧਾਨ ਰਮਾਂਕਾਤ ਕਾਲੀਆ, ਮੀਤ ਪ੍ਰਧਾਨ ਬੱਬੂ ਮੁਹਾਲੀ, ਚੀਫ ਕੁਆਰਡੀਨੇਟਰ ਜੱਗੀ ਧਨੋਆ, ਜਰਨਲ ਸਕੱਤਰ ਲੱਕੀ ਕਲਸੀ, ਪ੍ਰੈਸ ਸਕੱਤਰ ਕਾਕਾ ਰਣਜੀਤ, ਸਕੱਤਰ ਅਮ੍ਰਿਤ ਜੌਲੀ ਅਤੇ ਸਤਨਾਮ ਧੀਮਾਨ, ਜਿਲ੍ਹਾ ਪ੍ਰਧਾਨ ਗੁਰਜੀਤ ਮਟੌਰ, ਲੀਗਲ ਸੈਲ ਇੰਚਾਰਜ ਮੈਡਮ ਸਿਮਰਨਜੀਤ ਕੌਰ ਗਿੱਲ ਸਮੇਤ ਹੋਰ ਹਾਜ਼ਿਰ                 ਸਨ|

Leave a Reply

Your email address will not be published. Required fields are marked *