ਯੂਨੀਵਰਸਲ ਗਰੁੱਪ ਦੇ ਚੌਥੇ ਡਿਗਰੀ ਵੰਡ ਸਮਾਰੋਹ ਦਾ ਆਯੋਜਨ

ਐਸ ਏ ਐਸ ਨਗਰ, 5 ਅਪ੍ਰੈਲ (ਸ.ਬ.) ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਸਾਲਾਨਾ ਡਿਗਰੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਤੇ ਮਾਸਟਰ ਇਨ  ਕੰਸਟਰੱਕਸ਼ਨ ਟੈਕਨੋਲੌਜੀ ਅਤੇ ਮੈਨੇਜਮੈਂਟ, ਕੰਪਿਊਟਰ ਸਾਇੰਸ ਅਤੇ ਇੰਜੀਨੀਅਰਿੰਗ, ਮਕੈਨੀਕਲ ਇੰਜੀਨੀਅਰਿੰਗ, ਇਲੈਕਟ੍ਰੋਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਦੇ ਐਮ ਬੀ ਏ, ਬੀ ਬੀ ਏ, ਬੀ ਸੀ ਏ ਅਤੇ ਡਿਪਲੋਮਾ ਸਟਰੀਮ ਦੇ 458 ਵਿਦਿਆਰਥੀਆਂ ਨੂੰ ਡਿਗਰੀਆਂ ਨਾਲ ਨਿਵਾਜਿਆ ਗਿਆ| ਇਸ ਮੌਕੇ ਐਡੀਸ਼ਨਲ ਡਾਇਰੈਕਟਰ ਡੀ ਟੀ ਈ ਮੋਹਨਵੀਰ ਸਿੰਘ ਮੁੱਖ ਮਹਿਮਾਨ ਸਨ| ਜਦੋਂਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਕਾਲਜ ਡਿਵੈਲਪਮੈਂਟ ਡਾ.ਕੁਲਬੀਰ ਸਿੰਘ ਢਿੱਲੋਂ ਖ਼ਾਸ ਮਹਿਮਾਨ ਵਜੋਂ ਪ੍ਰੋਗਰਾਮ ਵਿੱਚ ਹਾਜ਼ਰ ਹੋਏ|
ਸਮਾਰੋਹ ਦੀ ਸ਼ੁਰੂਆਤ ਇੰਸਟੀਚਿਊਟ ਦੇ ਵਿਦਿਆਰਥੀਆਂ ਵੱਲੋਂ ਸਰਸਵਤੀ ਵੰਦਨਾ ਗਾਇਨ ਅਤੇ ਮੁੱਖ ਮਹਿਮਾਨ ਵੱਲੋਂ ਦੀਪ ਸ਼ਿਖਾ ਜਲਾ ਕੇ ਕੀਤੀ ਗਈ| ਇਸ ਤੋਂ ਬਾਅਦ ਡਿਗਰੀ ਵੰਡ ਸਮਾਰੋਹ ਦੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ ਯੂਨੀਵਰਸਲ ਕਾਲਜ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ| ਮੋਹਨਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਵੰਡਦੇ ਹੋਏ ਕਿਹਾ ਕਿ ਇਹ ਪਲ ਇਕ ਵਿਦਿਆਰਥੀ ਦੀ ਜ਼ਿੰਦਗੀ ਵਿੱਚ ਜਿੱਥੇ ਖ਼ੁਸ਼ੀਆਂ ਲੈ ਕੇ ਆਉਂਦਾ ਹੈ ਉੱਥੇ ਹੀ ਅੱਗੇ ਉਨ੍ਹਾਂ ਲਈ ਇਕ ਚੈਲੇਜ਼ ਭਰੀ ਜ਼ਿੰਦਗੀ ਵੀ ਉਨ੍ਹਾਂ ਦੀ ਉਡੀਕ ਕਰ ਰਹੀ ਹੁੰਦੀ ਹੈ| ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਨਾ ਦਿਤੀ ਕਿ ਉਹ ਆਪਣੀ ਸਿੱਖਿਆ ਨੂੰ ਸੁਚਾਰੂ ਰੂਪ ਵਿੱਚ ਵਰਤਦੇ ਹੋਏ ਇਸ ਦੀ ਵਰਤੋਂ ਆਪਣੇ ਅਤੇ ਦੇਸ਼ ਦੇ ਉੱਜਲ ਭਵਿਖ ਲਈ ਵਰਤਣ|

Leave a Reply

Your email address will not be published. Required fields are marked *