ਯੂਨੀਵਰਸਲ ਗਰੁੱਪ ਵਿਚ ਨਰਸਿੰਗ ਦੀਆਂ ਵਿਦਿਆਰਥਣਾਂ ਨੂੰ ਕੋਰਸ ਪੂਰਾ ਹੋਣ ਤੇ ਕਿੱਤੇ ਦੀ ਸਹੁੰ ਚੁਕਾਈ ਗਈ

ਐਸ ਏ ਐਸ ਨਗਰ, 28 ਅਪ੍ਰੈਲ (ਸ.ਬ.) ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਨਰਸਿੰਗ ਵਿਭਾਗ ਦੀਆਂ ਵਿਦਿਆਰਥਣਾਂ ਦੇ ਕੋਰਸ ਪੂਰਾ ਕਰਨ ਤੇ ਕੈਂਪਸ ਵਿੱਚ ਇਕ ਸਹੁੰ ਚੁੱਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਤੇ  ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਦੇ ਰਜਿਸਟਰਾਰ ਸੁਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਵਿਦਿਆਰਥੀਆਂ ਦੇ ਉੱਜਲ ਭਵਿਖ ਦੀ ਕਾਮਨਾ ਕੀਤੀ| ਇਸ ਸਹੁੰ ਚੁੱਕ ਸਮਾਗਮ ਦੀ ਸ਼ੁਰੂਆਤ ਦੀਪ ਸ਼ਿਖਾ ਜਲਾ ਕੇ ਹੋਈ | ਯੂਨੀਵਰਸਲ ਗਰੁੱਪ ਦੇ ਡਾਇਰੈਕਟਰ ਪ੍ਰਭਜੋਤ ਕੌਰ ਨੇ ਹਾਜ਼ਰ ਮਹਿਮਾਨ ਨੂੰ ਜੀ ਆਇਆਂ ਕਹਿੰਦੇ ਹੋਏ ਯੂਨੀਵਰਸਲ ਗਰੁੱਪ ਦੇ ਭਵਿਖ ਦੀਆਂ ਯੋਜਨਾਵਾਂ ਸਬੰਧੀ ਜਾਣਕਾਰੀ ਸਾਂਝੀ ਕੀਤੀ|
ਇਸ ਮੌਕੇ ਬੋਲਦਿਆਂ ਮੁੱਖ ਮਹਿਮਾਨ ਰਜਿਸਟਰਾਰ ਸੁਰਜੀਤ ਕੌਰ ਨੇ ਕਿਹਾ ਕਿ ਨਰਸਿੰਗ ਦਾ ਕਿੱਤਾ ਬਹੁਤ ਉੱਚਾ ਅਤੇ ਸੁੱਚਾ ਹੈ| ਇਕ ਪਾਸੇ ਜਿੱਥੇ ਡਾਕਟਰ ਇਕ ਮਰੀਜ਼ ਨੂੰ ਮੌਤ ਦੇ ਮੂੰਹ ਵਿਚੋਂ ਕੱਢਦਾ ਹੈ| ਉੱਥੇ ਹੀ ਇਕ ਨਰਸ ਉਸ ਮਰੀਜ਼ ਨੂੰ ਆਪਣੀ ਸੇਵਾ ਸਦਕਾ ਤੰਦਰੁਸਤ ਕਰਦੀ ਹੈ| ਉਨ੍ਹਾਂ ਭਵਿਖ ਦੀਆਂ ਨਰਸਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਕਿੱਤੇ ਵਿਚ ਉਨ੍ਹਾਂ ਨੂੰ ਕਈ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ ਪਰ ਉਹ ਸਦਾ ਮਾਨਵਤਾ ਦੀ ਸੇਵਾ ਵਿਚ ਲੱਗੇ ਰਹਿਣ| ਇਸ ਮੌਕੇ ਤੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ, ਡਾਇਰੈਕਟਰ ਪ੍ਰਭਜੋਤ ਕੌਰ, ਯੂਨੀਵਰਸਲ ਗਰੁੱਪ ਦੇ ਕਾਲਜਾਂ ਦੇ ਪ੍ਰਿੰਸੀਪਲ ਅਤੇ ਡੀਨ ਨੇ ਵੀ ਸੰਬੋਧਨ ਕੀਤਾ|

Leave a Reply

Your email address will not be published. Required fields are marked *