ਯੋਗ ਕੈਂਪ ਦਾ ਆਯੋਜਨ

ਐਸ ਏ ਐਸ ਨਗਰ, 4 ਅਗਸਤ (ਸ.ਬ.) ਲਾਇਨਜ਼ ਕਲੱਬ ਮੁਹਾਲੀ ਵੱਲੋਂ ਸਿਲਵੀ ਪਾਰਕ ਮੁਹਾਲੀ ਵਿੱਚ ਯੋਗ ਗੁਰੂ ਸਵਾਮੀ ਯੋਗਿੰਦਰ ਯੋਗੀਚਾਰੀਆ ਜੀ ਦੇ ਸਹਿਯੋਗ ਨਾਲ ਯੋਗ ਕੈਂਪ ਲਗਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਲਾਇਨਜ਼ ਕਲੱਬ ਮੁਹਾਲੀ ਦੇ ਪ੍ਰਧਾਨ ਹਰਪ੍ਰੀਤ ਸਿੰਘ ਅਟਵਾਲ ਅਤੇ ਪੀ.ਆਰ.ਓ. ਤਿਲਕ ਰਾਜ ਨੇ ਦੱਸਿਆ ਕਿ ਇਹ ਕੈਂਪ 29 ਜੁਲਾਈ ਤੋਂ ਲੈ ਕੇ 5 ਅਗਸਤ ਤੱਕ ਸਿਲਵੀ ਪਾਰਕ ਮੁਹਾਲੀ ਵਿਖੇ ਲਗਵਾਇਆ ਜਾ ਰਿਹਾ ਹੈ| ਉਨ੍ਹਾਂ ਦੱਸਿਆ ਕਿ ਇਸ ਯੋਗ ਕੈਂਪ ਵਿੱਚ ਯੋਗ ਗੁਰੂ ਸਵਾਮੀ ਯੋਗਿੰਦਰ ਜੀ ਵੱਲੋਂ ਵੱਖ ਵੱਖ ਤਰ੍ਹਾਂ ਦੇ ਯੋਗ ਪ੍ਰਕਿਰਿਆ ਰਾਹੀਂ ਲੋਕਾਂ ਦੀਆਂ ਅਨੇਕਾਂ ਹੀ ਬਿਮਾਰੀਆਂ ਨੂੰ ਦੂਰ ਕਰਨ ਦੇ ਨੁੱਸਖੇ ਦੱਸੇ ਜਾਂਦੇ ਹਨ ਕਿਉਂਕਿ ਯੋਗ ਸਰੀਰ ਲਈ ਬਹੁਤ ਜ਼ਰੂਰੀ ਹੈ ਜਿਸ ਨਾਲ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਆਸਾਨੀ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ|
ਇਸ ਮੌਕੇ ਕਲੱਬ ਦੇ ਸੀਨੀਅਰ ਮੈਂਬਰ ਜੋਗਿੰਦਰ ਸਿੰਘ ਰਾਹੀ, ਅਮਰਜੀਤ ਸਿੰਘ ਬਜਾਜ, ਐਸ.ਕੇ. ਭੱਲਾ, ਡੀ.ਐਮ.ਚੰਦੋਕ, ਸੈਕਟਰੀ, ਜਸਵਿੰਦਰ ਸਿੰਘ, ਕਰਨੈਲ ਸਿੰਘ, ਕੁਲਦੀਪ ਸਿੰਘ ਹਾਜਿਰ ਸਨ|

Leave a Reply

Your email address will not be published. Required fields are marked *