ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵਲੋਂ ਇਨਾਮ ਵੰਡ ਸਮਾਗਮ ਆਯੋਜਿਤ


ਪਟਿਆਲਾ,16 ਅਕਤੂਬਰ (ਬਿੰਦੂ ਸ਼ਰਮਾ) ਯੰਗ ਪ੍ਰੋਗਰੈਸਿਵ ਸਿੱਖ ਫੋਰਮ ਵੱਲੋਂ ਨੌਜਵਾਨ ਸਿੱਖ ਬੱਚਿਆਂ ਦੀ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਆਨਲਾਈਨ ਕਰਵਾਏ ਗਏ ‘ਲੌਕਡਾਊਨ ਟੈਲੰਟ ਹੰਟ ਕੰਟੈਸਟ’ ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਕ ਸਮਾਗਮ  ਕਰਵਾਇਆ ਗਿਆ| ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦੋਂਕਿ ਵੇਵ  ਗਰੁੱਪ ਆਫ ਕੰਪਨੀਜ਼ ਦੇ                 ਚੇਅਰਮੈਨ ਡਾ. ਰਾਜਿੰਦਰ ਸਿੰਘ ਰਾਜੂ ਚੱਢਾ ਅਤੇ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਵਿਸ਼ੇਸ ਮਹਿਮਾਨ  ਸਨ|  ਇਸ ਮੌਕੇ ਜੇਤੂ ਬੱਚਿਆਂ ਦੇ ਨਾਲ ਸਪੈਸ਼ਲ ਬੱਚਾ ਮਨਜੋਤ ਸਿੰਘ ਸਹਿਜ ਨੂੰ ਵੀ ਸਨਮਾਨਿਤ ਕੀਤਾ ਗਿਆ |
ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਪ੍ਰਧਾਨ ਡਾ. ਪ੍ਰਭਲੀਨ ਸਿੰਘ ਨੇ ਦਸਿਆ ਕਿ ਬੱਚਾ  ਮਨਜੋਤ ਸਿੰਘ  ਸਿੱਖੀ ਨੂੰ ਪ੍ਰਫੁੱਲਤ ਕਰਨ ਲਈ ਦਸਤਾਰ ਦੀ ਸਿਖਲਾਈ ਦੇ ਰਿਹਾ ਹੈ| ਇਹ ਬੱਚਾ ਨਾ ਹੀ ਬੋਲ ਸਕਦਾ ਹੈ ਤੇ ਨਾ ਹੀ ਸੁਣ ਸਕਦਾ ਹੈ| 
ਇਸ ਮੌਕੇ ਯੰਗ ਪ੍ਰੋਗਰੈਸਿਵ ਸਿੱਖ ਫੋਰਮ ਦੇ ਜਨਰਲ ਸਕੱਤਰ ਹਰਪ੍ਰੀਤ ਸਿੰਘ ਸਾਹਨੀ,  ਜਸਪਾਲ ਸਿੰਘ ਨੇ ਸੰਸਥਾ ਵੱਲੋਂ ਕੀਤੇ ਉਪਰਾਲੇ ਬਾਰੇ ਜਾਣਕਾਰੀ  ਦਿਤੀ|  ਇਸ ਮੌਕੇ ਦਿੱਲੀ ਕਮੇਟੀ ਦੀ ਧਰਮ ਪ੍ਰਚਾਰ         ਕਮੇਟੀ ਦੇ ਸਾਬਕਾ ਚੇਅਰਮੈਨ ਪਰਮਜੀਤ ਸਿੰਘ ਰਾਣਾ, ਅੰਮ੍ਰਿਤਪਾਲ ਸਿੰਘ ਦਰਦੀ, ਇਕਬਾਲ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *