ਰਘੂਨਾਥ ਸਿੰਘ ਦੀ ਬੇ-ਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ


ਐਸ਼ਏ 22 ਦਸੰਬਰ (ਸ਼ਬ ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਜ ਯੂਨੀਅਨ (ਰਜ਼ਿ ਨੰ 21) ਡੇਰਾਬੱਸੀ ਦੇ ਸੂਬਾ ਪ੍ਰਧਾਨ ਸ੍ਰ ਸੁਖਦੇਵ ਸਿੰਘ ਸੈਣੀ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਟਰੇਡ ਯੂਨੀਅਨ ਆਗੂ, ਸੈਂਟਰਲ ਟਰੇਡ ਯੂਨੀਅਨ ਦੇ ਕੌਮੀ ਮੀਤ ਪ੍ਰਧਾਨ ਅਤੇ ਸੀ ਪੰਜਾਬ ਦੇ ਜਰਨਲ ਸਕੱਤਰ ਸ੍ਰੀ ਰਘੂਨਾਥ ਸਿੰਘ ਦੀ ਹੋਈ ਬੇ-ਵਕਤੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਸੁਖਦੇਵ ਸਿੰਘ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ, ਸਕੱਤਰ ਬਲਜਿੰਦਰ ਸਿੰਘ ਬਿੱਲਾ, ਦਲਜੀਤ ਸਿੰਘ, ਦਵਾਰਕਾ ਪ੍ਰਸਾਦ, ਸ਼ੀਸਨ ਕੁਮਾਰ, ਮਨਜਿੰਦਰ ਸਿੰਘ, ਕੁਲਦੀਪ ਸਿੰਘ ਮੁਹਾਲੀ, ਮਲਕੀਤ ਸਿੰਘ, ਕੁਲਦੀਪ ਸਿੰਘ ਧਨੋਆ, ਪਰਮਿੰਦਰ ਸਿੰਘ ਮੀਤ ਪ੍ਰਧਾਨ, ਮਹਿੰਦਰ ਸਿੰਘ, ਜਗਦੀਸ ਰਾਮ, ਸੁਖਵੀਰ ਸਿੰਘ ਕੀਤਨਾ, ਅਵਤਾਰ ਸਿੰਘ, ਕਾਲਾ ਸਿੰਘ, ਲਛਮਣ ਦਾਸ, ਮਲਕੀਤ ਸਿੰਘ, ਮੱਖਣ ਸਿੰਘ, ਤਸਵੀਰ ਸਿੰਘ ਰੰਧਾਵਾ ਸਮੇਤ ਹੋਰ ਆਗੂ ਹਾਜਿਰ ਸਨ।

Leave a Reply

Your email address will not be published. Required fields are marked *