ਰਜਨੀਕਾਂਤ ਹਸਪਤਾਲ ਵਿੱਚ ਦਾਖ਼ਲ
ਹੈਦਰਾਬਾਦ, 25 ਦਸੰਬਰ (ਸ.ਬ.) ਮਸ਼ਹੂਰ ਬਾਲੀਵੁੱਡ ਸੁਪਰਸਟਾਰ ਰਜਨੀਕਾਂਤ ਦੀ ਸਿਹਤ ਅਚਾਨਕ ਖ਼ਰਾਬ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਹੈਦਰਾਬਾਦ ਅਪੋਲੋ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਜਨੀਕਾਂਤ ਦਾ ਬਲੱਡ ਪ੍ਰੈਸ਼ਰ ਕਾਫ਼ੀ ਜ਼ਿਆਦਾ ਵਧ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਲਗਾਤਾਰ ਖ਼ਰਾਬ ਹੁੰਦੀ ਗਈ। ਇਸੇ ਨੂੰ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਹੈਦਰਾਬਾਦ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।