ਰਜ਼ੀਆ ਸੁਲਤਾਨਾ ਨੇ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 1 ਜੁਲਾਈ (ਸ.ਬ.) ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਚੰਡੀਗੜ੍ਹ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸ਼੍ਰੇਣੀਆਂ ਨਾਲ ਸਬੰਧਤ 43 ਉਮੀਦਵਾਰਾਂ ਨੂੰ ਤਰਸ ਦੇ ਆਧਾਰ ਤੇ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ|
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਦੇ ਸਮੂਹ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ| ਉਨ੍ਹਾਂ ਕਿਹਾ ਕਿ ਪਰਿਵਾਰ ਦਾ ਪਾਲਣ-ਪੋਸ਼ਣ ਕਰਨ ਵਾਲੇ ਮੁਖੀ ਦੀ ਮੌਤ ਦਾ ਘਾਟਾ ਤਾਂ ਪੂਰਾ ਨਹੀਂ ਕੀਤਾ ਜਾ ਸਕਦਾ ਪਰ ਅੱਜ ਇਨਾਂ ਨੌਜਵਾਨਾਂ ਨੂੰ ਵੱਖ-ਵੱਖ ਅਹੁਦਿਆਂ ਤੇ ਤੈਨਾਤੀ ਕਰਕੇ ਆਪਣੇ ਪਰਿਵਾਰ ਲਈ ਕਮਾਈ ਦਾ ਸਹਾਰਾ ਬਣਾਉਣ ਲਈ ਨਿਯੁਕਤੀ ਪੱਤਰਾਂ ਦੀ ਵੰਡ ਕੀਤੀ ਗਈ ਹੈ| ਉਨ੍ਹਾਂ ਦੱਸਿਆ ਕਿ ਇਨ੍ਹਾਂ ਕਰਮਚਾਰੀਆਂ ਵਿੱਚੋਂ 7 ਨੂੰ ਗਰੁੱਪ ਸੀ ਅਤੇ 36 ਨੂੰ ਗਰੁੱਪ ਡੀ ਸ਼੍ਰੇਣੀ ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿੱਚ ਤਰਸ ਦੇ ਆਧਾਰ ਤੇ ਨੌਕਰੀ ਦਿੱਤੀ ਗਈ ਹੈ|
ਇਸ ਮੌਕੇ ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸ੍ਰੀਮਤੀ ਜਸਪ੍ਰੀਤ ਤਲਵਾਰ, ਵਿਭਾਗ ਦੇ ਮੁਖੀ ਸ਼੍ਰੀ ਅਮਿਤ ਤਲਵਾਰ, ਡਿਪਟੀ ਡਾਇਰੈਕਟਰ (ਐਡਮਿਨ) ਡਾ. ਕਰਮਜੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ|

Leave a Reply

Your email address will not be published. Required fields are marked *