ਰਜਿੰਦਰ ਬਡਹੇੜੀ ਵਲੋਂ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਵਜੋਂ ਦਾਅਵੇਦਾਰੀ ਪੇਸ਼

ਚੰਡੀਗੜ੍ਹ, 7 ਫਰਵਰੀ (ਸ.ਬ.) ਆਲ ਇੰਡੀਆ ਜੱਟ ਮਹਾਂ ਸਭਾ ਦੀ ਚੰਡੀਗੜ੍ਹ ਇਕਾਈ ਦੇ ਸੂਬਾ ਪ੍ਰਧਾਨ, ਸ੍ਰ. ਰਾਜਿੰਦਰ ਸਿੰਘ ਬਡਹੇੜੀ ਨੇ ਕੈਪਟਨ ਸੰਦੀਪ ਸੰਧੂ ਜਨਰਲ ਸਕੱਤਰ ਅਤੇ ਇੰਚਾਰਜ ਕਾਂਗਰਸ ਪਾਰਟੀ ਦਫਤਰ ਨੂੰ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਲਈ ਕਾਂਗਰਸ ਪਾਰਟੀ ਦੀ ਟਿਕਟ ਲਈ ਦਾਅਵੇਦਾਰੀ ਪੇਸ਼ ਕੀਤੀ|
ਸ੍ਰੀ ਬਡਹੇੜੀ ਨੇ ਦੱਸਿਆ ਕਿ ਉਹ 1984 ਤੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨਾਲ ਜੁੜੇ ਹੋਏ ਹਨ ਅਤੇ 2014 ਦੀਆਂ ਲੋਕ ਸਭਾ ਚੋਣਾਂ ਸਮੇਂ ਉਹਨਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਕ੍ਰਮਵਾਰ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਅੰਬਿਕਾ ਸੋਨੀ ਲਈ ਕੰਮ ਕੀਤਾ ਸੀ| ਉਹਨਾਂ ਦੱਸਿਆ ਕਿ ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਵੀ ਉਹਨਾਂ ਨੇ ਪੰਜਾਬ ਦੇ ਕਈ ਹਲਕਿਆਂ ਵਿੱਚ ਬਾਦਲ ਵਿਰੋਧੀ ਧਿਰਾਂ ਅਤੇ ਆਮ ਆਦਮੀ ਪਾਰਟੀ ਦੇ ਅਹਿਮ ਨੇਤਾਵਾਂ ਨੂੰ ਕਾਂਗਰਸ ਪਾਰਟੀ ਦੀ ਹਮਾਇਤ ਲਈ ਜੋੜਿਆ ਸੀ|

Leave a Reply

Your email address will not be published. Required fields are marked *