ਰਣਜੀਤ ਸਿੰਘ ਮਾਨ ਵੱਲੋਂ ਨਿਗਮ ਚੋਣ ਲੜਣ ਦਾ ਐਲਾਨ

ਐਸ.ਏ.ਐਸ.ਨਗਰ, 1 ਅਗਸਤ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਬਕਾ ਡਿਪਟੀ ਸਕੱਤਰ ਅਤੇ ਸਮਾਜਸੇਵੀ ਆਗੂ ਰਣਜੀਤ ਸਿੰਘ ਮਾਨ ਨੇ ਨਗਰ ਨਿਗਮ ਦੀ ਚੋਣ ਲੜਨ ਦਾ ਐਲਾਨ ਕੀਤਾ ਹੈ| ਰਣਜੀਤ ਸਿੰਘ ਮਾਨ ਮੁਹਾਲੀ ਦੇ ਫੇਜ਼.-11 ਦੀ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਹਨ| 
ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਸ੍ਰ. ਮਾਨ ਨੇ ਆਪਣੇ ਹਮਖਿਆਲ ਸਾਥੀਆਂ ਅਤੇ ਸਿਆਸੀ ਆਗੂਆਂ ਨਾਲ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ| 

Leave a Reply

Your email address will not be published. Required fields are marked *