ਰਤਨ ਗਰੁੱਪ ਵਿੱਚ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਰਤਨ ਪ੍ਰੋਫੈਸ਼ਨਲ ਐਜੂਕੇਸ਼ਨ ਕਾਲਜ ਸੋਹਾਣਾ ਵਿੱਚ ਨਰਸਿੰਗ ਦੇ ਪਹਿਲੇ ਸਾਲ ਦੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆਂ ਕਹਿੰਦੇ ਹੋਏ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਵੱਖ ਵੱਖ ਸਟਰੀਮ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦੇ ਰੰਗ ਵਿਖਾਏ|
ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਇੰਦਰਜੀਤ ਵਾਲੀਆ ਨੇ ਵਿਦਿਆਰਥੀਆਂ ਨਾਲ ਜੀਵਨ ਜਾਚ ਜਿਊਣ ਦੇ ਅਹਿਮ ਨੁਕਤੇ ਸਾਂਝੇ ਕੀਤੇ| ਚੇਅਰਮੈਨ ਸੁੰਦਰ ਲਾਲ ਅਗਰਵਾਲ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣੇ ਰੋਜ਼ਾਨਾ ਜ਼ਿੰਦਗੀ ਵਿਚ ਸਖਤ ਮਿਹਨਤ, ਅਨੁਸ਼ਾਸਨ, ਚੰਗੀ ਸੋਚ ਅਤੇ ਸਮੇਂ ਦੇ ਪਾਬੰਦ ਹੋਣ ਦੇ ਚੰਗੇ ਗੁਣ ਪੈਦਾ ਕਰਨ ਦੀ ਪ੍ਰੇਰਨਾ ਦਿਤੀ | ਨਰਸਿੰਗ ਕਾਲਜ ਦੇ ਪ੍ਰਿੰਸੀਪਲ ਦਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਕ ਸਫਲ ਇਨਸਾਨ ਦੀ ਪਹਿਚਾਣ ਉਸ ਦੀ ਸਕਾਰਾਤਮਕ ਸੋਚ ਤੋਂ ਕੀਤੀ ਜਾਂਦੀ ਹੈ| ਡਾ. ਐਸ ਐਮ ਖੇੜਾ ਨੇ ਨਵੇਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਕਹਿੰਦੇ ਹੋਏ ਆਪਣਾ ਉੱਜਲ ਭਵਿਖ ਬਣਾਉਣ ਲਈ ਲਗਾਤਾਰ ਮਿਹਨਤ ਕਰਨ ਲਈ ਪ੍ਰੇਰਨਾ ਦਿਤੀ|
ਇਸ ਮੌਕੇ ਪੁਸ਼ਪਿੰਦਰ ਸਿੰਘ ਨੂੰ ਮਿਸਟਰ ਫਰੈਸ਼ਰ ਅਤੇ ਏਕਤਾ ਨੂੰ ਮਿਸ ਫਰੈਸ਼ਰ ਚੁਣਿਆ ਗਿਆ ਜਦੋਂ ਕਿ ਲਕਸ਼ਮੀ ਨੂੰ ਮਿਸ ਪ੍ਰੈਸਨੈਲਿਟੀ ਅਤੇ ਮੁਨਤੇਹਾ ਮਿਸ ਚਾਰਮਿੰਗ ਚੁਣਿਆਂ ਗਿਆ|

Leave a Reply

Your email address will not be published. Required fields are marked *