ਰਤਨ ਗਰੁੱਪ ਵੱਲੋਂ ਨਸ਼ਿਆਂ ਵਿਰੁੱਧ ਰੈਲੀ ਦਾ ਆਯੋਜਨ

ਐਸ ਏ ਐਸ ਨਗਰ, 27 ਜੂਨ (ਸ.ਬ.) ਰਤਨ ਗਰੁੱਪ ਆਫ਼ ਇੰਸੀਟਿਊਸ਼ਨਜ਼ ਦੇ ਵਿਦਿਆਰਥੀਆਂ ਵੱਲੋਂ ਸੈਕਟਰ 78 ਅਤੇ ਸੋਹਾਣਾ ਪਿੰਡ ਵਿੱਚ ਇਕ ਰੈਲੀ ਦਾ ਆਯੋਜਨ ਕੀਤਾ ਗਿਆ| ਇਸ ਦੌਰਾਨ ਵਿਦਿਆਰਥੀਆਂ ਨੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਬੈਨਰ ਲਹਿਰਾ ਕੇ ਆਮ ਜਨਤਾ ਨੂੰ ਜਾਗਰੂਕ ਕੀਤਾ ਇਸ ਤੋਂ ਪਹਿਲਾਂ ਕੈਂਪ ਵਿੱਚ ਇਕ ਸੈਮੀਨਾਰ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ ਮੈਡੀਕਲ ਦੇ ਵਿਦਿਆਰਥੀਆਂ ਨੂੰ ਆਪਣੇ ਪੇਸ਼ੇ ਵਿੱਚ ਆਮ ਲੋਕਾਂ ਨੂੰ ਵੀ ਨਸ਼ਿਆਂ ਸਬੰਧੀ ਜਾਗਰੂਕ ਕਰਨ ਲਈ ਪ੍ਰੇਰਨਾ ਦਿੱਤੀ ਗਈ| ਇਸ ਮੌਕੇ ਤੇ ਸੰਗੀਤਾ ਅਗਰਵਾਲ ਮੈਂਬਰ ਰਤਨ ਗਰੁੱਪ, ਅਮਰਜੀਤ ਕੌਰ ਪ੍ਰਿੰਸੀਪਲ ਨਰਸਿੰਗ ਕਾਲਜ, ਸਮੀਤਾ ਵਿੱਜ ਮੈਨੇਜਮੈਂਟ, ਐਸ ਐਮ ਖੇੜਾ ਅਕੈਡਮਿਕ ਸਲਾਹਕਾਰ ਅਤੇ ਸਚਿਨ ਗੁਪਤਾ ਮੈਨੇਜਰ ਐਡਮਿਨ ਨੇ ਵਿਦਿਆਰਥੀਆਂ ਨੂੰ  ਨਸ਼ੇ ਦੇ ਬੁਰੇ ਪ੍ਰਭਾਵਾਂ ਦੀ ਜਾਣਕਾਰੀ ਦਿਤੀ|
ਅਮਰਜੀਤ ਕੌਰ ਪ੍ਰਿੰਸੀਪਲ ਨਰਸਿੰਗ ਕਾਲਜ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਨਸ਼ਾ ਦੇਸ਼ ਦੇ ਭਵਿਖ ਨੂੰ ਖੋਖਲਾ ਕਰ ਰਿਹਾ ਹੈ| ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਇਸ ਲਈ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ|
ਇਸ ਮੌਕੇ ਤੇ ਰਤਨ ਗਰੁੱਪ ਦੇ ਚੇਅਰਮੈਨ  ਐਸ ਐਲ ਅਗਰਵਾਲ  ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰਾਂ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿਚ ਖੁੱਭ ਕੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੀ ਹੈ ਉਹ ਪੂਰੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ|

Leave a Reply

Your email address will not be published. Required fields are marked *