ਰਮਸਾ ਅਧਿਆਪਕਾਂ ਦੇ ਮਸਲੇ ਹੱਲ ਕਰੇ ਸਰਕਾਰ : ਰਘੂਨਾਥ ਸਿੰਘ

ਐਸ ਏ ਐਸ ਨਗਰ, 30 ਨਵੰਬਰ (ਸ.ਬ.) ਸੀਟੂ ਪੰਜਾਬ ਦੇ ਜਨਰਲ ਸਕੱਤਰ ਕਾਮਰੇਡ ਰਘੂਨਾਥ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਮਸਾ ਅਧਿਆਪਕਾਂ ਦੇ ਮਸਲੇ ਹੱਲ ਕੀਤੇ ਜਾਣ| ਇਕ ਬਿਆਨ ਵਿੱਚ ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਵਲੋਂ ਰਮਸਾ ਅਧਿਆਪਕਾਂ ਦਾ ਸੰਘਰਸ਼ ਦਬਾਉਣ ਲਈ ਦਮਨ ਦਾ ਸਹਾਰਾ ਲਿਆ ਜਾ ਰਿਹਾ ਹੈ|
ਉਹਨਾਂ ਕਿਹਾ ਕਿ ਵੋਟਾਂ ਵੇਲੇ ਕਾਂਗਰਸ ਨੇ ਹਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਸਰਕਾਰ ਇਸ ਵਾਅਦੇ ਤੋਂ ਮੁਕਰ ਗਈ ਹੈ ਅਤੇ ਪਹਿਲਾਂ ਹੀ ਨੌਕਰੀਆਂ ਕਰ ਰਹੇ ਅਧਿਆਪਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਕਰਮਚਾਰੀਆਂ ਨੂੰ ਪੱਕੇ ਕਰਨ ਮੌਕੇ ਸਰਕਾਰ ਵਲੋਂ ਉਹਨਾਂ ਦੀ ਤਨਖਾਹ ਘਟਾ ਦਿੱਤੀ ਗਈ ਹੈ| ਉਹਨਾਂ ਕਿਹਾ ਕਿ ਜੇ ਸਰਕਾਰ ਨੇ ਆਪਣੀਆਂ ਦਮਨਕਾਰੀ ਨੀਤੀਆਂ ਬੰਦ ਨਾ ਕੀਤੀਆਂ ਤਾਂ ਸਰਕਾਰ ਨੂੰ ਭਾਰੀ ਸਿਆਸੀ ਕੀਮਤ ਚੁਕਾਉਣੀ ਪਵੇਗੀ|

Leave a Reply

Your email address will not be published. Required fields are marked *