ਰਾਏਪੁਰ ਕਲਾਂ ਵਿਖੇ ਕਿਸਾਨਾਂ ਦਾ ਧਰਨਾ ਜਾਰੀ


ਐਸ ਏ ਐਸ ਨਗਰ, 7 ਨਵੰਬਰ (ਸ.ਬ.)  ਰਿਲਾਇੰਸ  ਪੰਪ ਰਾਏਪੁਰ ਕਲਾਂ  ਵਿਖੇ ਪਿਛਲੇ ਅਠਾਈ ਦਿਨਾਂ ਤੋਂ ਕਿਸਾਨਾਂ ਦਾ ਲਗਾਤਾਰ ਧਰਨਾ ਜਾਰੀ ਹੈ| ਅੱਜ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਦਵਿੰਦਰ ਸਿੰਘ ਦੇਹ ਕਲਾਂ, ਜਸਪਾਲ ਸਿੰਘ, ਕੁਲਦੀਪ ਸਿੰਘ ਕੁਰੜੀ,ਅਵਤਾਰ ਸਿੰਘ, ਪੈਰੀਫੇਰੀ ਮਿਲਕਮੈਨ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ  ਕਿ ਰਿਲਾਇੰਸ ਪੰਪ ਤੇ ਧਰਨਾ ਉਦੋਂ ਤੱਕ ਜਾਰੀ ਰਹੇਗਾ,  ਜਦੋਂ ਤਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ| 
ਉਹਨਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆ ਕੇ ਕਿਸਾਨਾਂ ਨੂੰ ਤਬਾਹ ਕਰਨਾ ਚਾਹੁੰਦੀ ਹੈ ਜਦੋਂ ਕਿ ਕਾਰਪੋਰੇਟ ਘਰਾਣਿਆਂ ਦੀ ਪਿੱਠ ਥਾਪੜ ਰਹੀ ਹੈ|
ਉਨ੍ਹਾਂ ਕਿਹਾ  ਕਿ ਕਿਸਾਨ ਹੁਣ ਆਰ ਪਾਰ ਦੀ ਲੜਾਈ ਲੜ ਰਹੇ ਹਨ, ਮੋਦੀ ਸਰਕਾਰ ਨੂੰ ਮਜਬੂਰਨ ਖੇਤੀ ਕਾਨੂੰਨਾਂ ਨੂੰ  ਵਾਪਸ ਲੈਣਾ ਹੀ ਪਵੇਗਾ|  ਇਸ ਮੋਕੇ ਕਿਸਾਨਾਂ ਨੂੰ ਵਿਆਜ ਮਾਫੀ ਸਕੀਮ ਤੋਂ ਵਾਂਝੇ ਕਰਨ ਦੀ ਨਿਖੇਧੀ ਕੀਤੀ ਗਈ| ਇਸ ਮੌਕੇ ਜਸਪ੍ਰੀਤ ਸਿੰਘ ਸਰਪੰਚ ਰਾਏਪੁਰ ਕਲਾਂ, ਇੰਦਰਜੀਤ ਗਿਰ ਸਰਪੰਚ ਸ਼ਾਮਪਰ,  ਨਿਰਮਲ ਸਿੰਘ ਸਾਬਕਾ ਸਰਪੰਚ ਮਾਣਕਮਾਜਰਾ ,  ਹਾਕਮ ਸਿੰਘ ਪੱਤੋਂ, ਸੰਤ ਸਿੰਘ ਕੁਰੜੀ,  ਸੁਰਮੁੱਖ ਸਿੰਘ ਭਾਗੋ ਮਾਜਰਾ, ਕੁਲਵਿੰਦਰ ਸਿੰਘ, ਜਸਬੀਰ ਸਿੰਘ, ਸੁਰਿੰਦਰ ਸਿੰਘ, ਗੁਰਜੰਟ ਸਿੰਘ ਭਾਗੋਮਾਜਰਾ, ਨਰਿੰਦਰ ਸਿੰਘ, ਅਵਤਾਰ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ ਟੋਨੀ, ਅੰਮ੍ਰਿਤਜੋਤ ਸਿੰਘ ਪੂਨੀਆ, ਪਰਵਿਦਰ ਸਿੰਘ, ਸ਼ੇਰ ਸਿੰਘ, ਕਾਕਾ ਸਿੰਘ ਮੌਜਪੁਰ, ਦੀਦਾਰ ਸਿੰਘ ਵੀ ਮੌਜੂਦ ਸਨ |

Leave a Reply

Your email address will not be published. Required fields are marked *