ਰਾਏਪੁਰ ਕ.ਲਾਂ ਦੀ ਪੰਚਾਇਤ ਵਲੋਂ ਬਲਬੀਰ ਸਿੱ.ਫਧੂ ਨਾਲ ਮੁਲਾਕਾਤ

ਐਸ ਏ ਐਸ ਨਗਰ, 3 ਜਨਵਰੀ (ਸ.ਬ.) ਪਿੰਡ ਰਾਏਪੁਰ ਕਲਾਂ ਦੀ ਨਵੀਂ ਬਣੀ ਪੰਚਾਇਤ ਵਲੋਂ ਸਮਾਜਸੇਵੀ ਆਗੂ ਸ੍ਰ. ਬਲਜਿੰਦਰ ਸਿੰਘ ਰਾਏਪੁਰ ਕਲਾਂ ਦੀ ਅਗਵਾਈ ਹੇਠ ਕੈਬਿਨਟ ਮੰਤਰੀ ਸ੍ਰ. ਬਲਜੀਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਅਤੇ ਪਿੰਡ ਦੇ ਵਿਕਾਸ ਕੰਮਾਂ ਲਈ ਉਹਨਾਂ ਦਾ ਸਹਿਯੋਗ ਮੰਗਿਆ|
ਸ੍ਰ ਬਲਜਿੰਦਰ ਸਿੰਘ ਰਾਏਪੁਰ ਨੇ ਦੱਸਿਆ ਕਿ ਪਿੰਡ ਵਿੱਚ ਪਹਿਲਾਂ ਸਰਵਸੰਮਤੀ ਕਰਵਾਉਣ ਦਾ ਯਤਨ ਕੀਤਾ ਗਿਆ ਸੀ ਅਤੇ ਤਿੰਨ ਪੰਚ ਸਰਵਸੰਮਤੀ ਨਾਲ ਚੁਣੇ ਗਏ ਸਨ ਜਦੋਂਕਿ ਬਾਅਦ ਵਿੱਚ ਪਈਆਂ ਵੋਟਾਂ ਦੌਰਾਨ ਸ੍ਰ. ਜਸਪ੍ਰੀਤ ਸਿੰਘ ਜੱਸਾ ਨੂੰ ਸਰਪੰਚ ਚੁਣਿਆ ਗਿਆ ਹੈ| ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤ ਦੇ ਸਾਰੇ ਮੈਂਬਰ 35 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਨਵੀਂ ਪੰਚਾਇਤ ਪਿੰਡ ਦੇ ਸਰਬਪੰਖੀ ਵਿਕਾਸ ਲਈ ਪਾਰਟੀਬਾਜੀ ਤੋਂ ਉੱਪਰ ਉਠ ਕੇ ਕੰਮ ਕਰਨ ਦੀ ਚਾਹਵਾਨ ਹੈ| ਉਹਨਾਂ ਦੱਸਿਆ ਕਿ ਸ੍ਰ. ਸਿੱਧੂ ਨੇ ਪਿੰਡ ਦੀ ਨਵੇਂ ਚੁਣੀ ਗਈ ਪੰਚਾਇਤ ਅਤੇ ਪਿੰਡਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਪਿੰਡ ਵਿਕਾਸ ਲਈ ਪੂਰਾ ਸਹਿਯੋਗ ਦੇਣਗੇ|ਇਸ ਮੌਕੇ ਰਾਏਪੁਰ ਕਲਾਂ ਦੇ ਸਰਪੰਚ ਜਸਪ੍ਰੀਤ ਸਿੰਘ ਜੱਸਾ, 6 ਪੰਚ ਅਤੇ ਹੋਰ ਪਤਵੰਤੇ ਸੱਜਣ ਮੌਜੂਦ ਸਨ|

Leave a Reply

Your email address will not be published. Required fields are marked *