ਰਾਏਪੁਰ ਬੱਲਾਂ ਵਿੱਚ ਕਾਂਗਰਸ ਅਤੇ ਅਕਾਲੀ ਵਰਕਰਾਂ ਵਿਚਾਲੇ ਝੜਪਾਂ

ਕਿਸ਼ਨਗੜ, 18 ਸਤੰਬਰ (ਸ.ਬ.) ਇੱਥੋਂ ਦੇ ਨਜ਼ਦੀਕੀ ਪਿੰਡ ਰਾਏਪੁਰ ਬੱਲਾਂ ਵਿੱਚ ਆਟਾ ਦਾਲ ਸਕੀਮ ਅਧੀਨ ਵੰਡੀ ਜਾ ਰਹੀ ਕਣਕ ਨੂੰ ਲੈ ਕੇ ਅਕਾਲੀ ਦਲ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਝੜਪ ਹੋ ਗਈ| ਅਕਾਲੀ ਵਰਕਰਾਂ ਨੇ ਇਹ ਦੋਸ਼ ਲਾਇਆ ਕਿ ਸੂਬੇ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਚੱਲਦਿਆਂ ਚੋਣ ਕਮਿਸ਼ਨ ਨੇ ਚੋਣ ਜ਼ਾਬਤਾ ਲਾਇਆ ਹੋਇਆ ਹੈ ਪਰ ਇਸ ਦੇ ਬਾਵਜੂਦ ਵੀ ਕਾਂਗਰਸੀ ਵਰਕਰ ਵੋਟਾਂ ਹਥਿਆਉਣ ਲਈ ਸਰਕਾਰੀ ਕਣਕ ਵੰਡ ਕੇ ਲੋਕਾਂ ਨੂੰ ਲਾਲਚ ਦੇ ਰਹੇ ਹਨ| ਇਸ ਝੜਪ ਵਿੱਚ ਕਣਕ ਲਿਆਉਣ ਵਾਲੀ ਗੱਡੀ ਦੇ ਚਾਲਕ ਦੀ ਕੁੱਟਮਾਰ ਕੀਤੀ ਗਈ ਹੈ|

Leave a Reply

Your email address will not be published. Required fields are marked *