ਰਾਜਨੀਤੀ ਵਿੱਚ ਔਰਤਾਂ ਦਾ ਅੱਗੇ ਆਉਣਾ ਸ਼ੁਭ ਸੰਕੇਤ : ਕੈਪਟਨ ਸਿੱਧੂ

ਐਸ. ਏ. ਐਸ. ਨਗਰ, 7 ਜਨਵਰੀ (ਸ.ਬ.) ਪਿੰਡ ਬਲੌਂਗੀ ਕਲੌਨੀ ਦੀ ਨਵੀਂ ਚੁਣੀ ਗਈ ਸਰਪੰਚ ਸਰੋਜਾ ਦੇਵੀ ਅਤੇ ਉਹਨਾਂ ਦੇ ਪਤੀ ਸ੍ਰੀ ਦਿਨੇਸ਼ ਕੁਮਾਰ ਨੇ ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਔਰਤਾਂ ਦਾ ਰਾਜਨੀਤੀ ਵਿੱਚ ਅੱਗੇ ਆਉਣਾ ਚੰਗਾ ਸੰਕੇਤ ਹੈ| ਉਹਨਾਂ ਕਿਹਾ ਕਿ ਇਸ ਸਮੇਂ ਔਰਤਾਂ ਪੂਰੇ ਵਿਸ਼ਵ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ, ਹੁਣ ਪੇਂਡੂ ਖੇਤਰਾਂ ਵਿੱਚ ਵੀ ਔਰਤਾਂ ਦੇ ਅੱਗੇ ਆਉਣ ਨਾਲ ਦੇਸ਼ ਦੀ ਰਾਜਨੀਤੀ ਦੀ ਦਿਸ਼ਾ ਬਦਲ ਜਾਵੇਗੀ|
ਉਹਨਾਂ ਨੇ ਸਰੋਜਾ ਦੇਵੀ ਨੂੰ ਤਕੜੇ ਹੋ ਕੇ ਪਿੰਡ ਦੇ ਵਿਕਾਸ ਕਾਰਜ ਕਰਨ ਲਈ ਹੱਲਾਸ਼ੇਰੀ ਦਿੱਤੀ|
ਇਸ ਮੌਕੇ ਜਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਸ੍ਰ. ਹਰਮਨਪ੍ਰੀਤ ਸਿੰਘ ਪ੍ਰਿੰਸ, ਸ੍ਰ. ਭੁਪਿੰਦਰ ਸਿੰਘ, ਅਖਿਲੇਸ਼ ਕੁਮਾਰ ਅਤੇ ਹੋਰ ਪਤਵੰਤੇ ਹਾਜਿਰ ਸਨ|

Leave a Reply

Your email address will not be published. Required fields are marked *