ਰਾਜਪਾਲ ਪੰਜਾਬ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਕੀਤੇ ਕੰਮ ਬਦਲੇ ਡਿਪਟੀ ਕਮਿਸ਼ਨਰ ਨੂੰ ਕੀਤਾ ਸਨਮਾਨਿਤ

ਐਸ.ਏ.ਐਸ.ਨਗਰ, 11 ਜੂਨ (ਸ.ਬ.) ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਪੰਜਾਬ ਭਰ ਵਿੱਚ ਖੂਨਦਾਨ ਕੈਂਪ ਲਗਾਉਣ ਲਈ ਤੀਜੇ ਨੰਬਰ ਤੇ ਰਹੀ ਹੈ ਅਤੇ ਲੋੜਵੰਦ ਲੋਕਾਂ ਲਈ ਸੁਸਾਇਟੀ ਵੱਲੋਂ ਸਲਾਘਾਯੋਗ ਕੰਮ ਕੀਤਾ ਗਿਆ ਹੈ| ਜਿਸ ਦੇ ਬਦਲੇ ਰਾਜਪਾਲ ਪੰਜਾਬ ਅਤੇ ਪ੍ਰਧਾਨ ਪੰਜਾਬ ਸਟੇਟ ਰੈਡ ਕਰਾਸ ਸੁਸਾਇਟੀ ਸ੍ਰੀ ਵੀ.ਪੀ. ਸਿੰਘ ਬਦਨੌਰ ਵੱਲੋਂ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਜਿਹੜੇ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਪ੍ਰਧਾਨ ਵੀ ਹਨ, ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ|
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਦੇ ਲੋਕਾਂ ਨੂੰਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੇ ਵੱਧ ਤੋਂ ਵੱਧ ਸਵੈਇੱਛਤ ਮੈਂਬਰ ਬਨਣ ਤਾਂ ਜੋ ਸੁਸਾਇਟੀ ਦੇ ਕੰਮਾਂ ਦਾ ਘੇਰਾ ਹੋਰ ਵਿਸਾਲ ਕੀਤਾ ਜਾ ਸਕੇ ਅਤੇ ਲੋੜਵੰਦਾਂ ਦੀ ਵੱਧ ਤੋਂ ਵੱਧ ਮੱਦਦ ਕੀਤੀ ਜਾ ਸਕੇ|
ਉਨ੍ਹਾਂ ਦੱਸਿਆ ਕਿ ਸੁਸਾਇਟੀ ਦੇ ਸਮਾਜ ਸੇਵੀ ਅਤੇ ਪੈਟਰਨ ਹਰਪ੍ਰੀਤ ਸਿੰਘ ਰੇਖੀ ਨੂੰ ਰਾਜ ਪੱਧਰੀ ਰੈਡ ਕਰਾਸ ਸੁਸਾਇਟੀ ਦੀ ਮੈਨੇਜਿੰਗ ਬਾਡੀ ਦਾ ਮੈਂਬਰ ਚੁਣਿਆ ਗਿਆ ਹੈ|

Leave a Reply

Your email address will not be published. Required fields are marked *