ਰਾਜਪੁਰਾ ਵਿੱਚ ਭਾਜਪਾ ਵਲੋਂ ਕੇਰਲ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁਹਿੰਮ ਸ਼ੁਰੂ

ਰਾਜਪੁਰਾ, 29 ਅਗਸਤ (ਅਭਿਸ਼ੇਕ ਸੂਦ) ਰਾਜਪੁਰਾ ਵਿਖੇ ਭਾਜਪਾ ਵਰਕਰਾਂ ਵਲੋਂ ਭਾਜਪਾ ਦੇ ਜਿਲ੍ਹਾ ਦਿਹਾਤੀ ਪ੍ਰਧਾਨ ਨਰਿੰਦਰ ਨਾਗਪਾਲ ਦੀ ਅਗਵਾਈ ਵਿੱਚ ਕੇਰਲ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਫੰਡ ਇਕੱਠਾ ਕਰਨ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ| ਇਸ ਮੌਕੇ ਸ੍ਰ. ਸੁਖਮਿੰਦਰਪਾਲ ਸਿੰਘ ਗਰੇਵਾਲ ਕੌਮੀ ਸਕੱਤਰ ਭਾਜਪਾ ਕਿਸਾਨ ਮੋਰਚਾ ਅਤੇ ਰਵਿੰਦਰ ਸਿੰਘ ਗਿੱਲ ਮੀਡੀਆ ਇੰਚਾਰਜ ਭਾਜਪਾ ਨੇ ਵੀ ਸ਼ਿਰਕਤ ਕੀਤੀ| ਇਸ ਮੌਕੇ ਸੁਖਮਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਕੇਰਲਾ ਵਿੱਚ ਹੜ੍ਹ ਕਾਰਣ ਲੱਖਾਂ ਲੋਕ ਬੇਘਰ ਹੋ ਗਏ ਹਨ ਅਤੇ ਸਾਨੂੰ ਸਾਰਿਆਂ ਨੂੰ ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਕੇਰਲ ਹੜ੍ਹ ਪੀੜਤਾਂ ਲਈ ਦਿੱਤਾ ਇਕ ਇਕ ਪੈਸਾ ਉਨ੍ਹਾਂ ਦੀ ਮੱਦਦ ਵਿੱਚ ਲਾਇਆ ਜਾਵੇਗਾ| ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਜਦੋਂ ਵੀ ਕੋਈ ਮੁਸੀਬਤ ਆਈ ਹੈ ਪੰਜਾਬੀਆਂ ਨੇ ਵੱਧ ਚੜ੍ਹ ਕੇ ਆਪਣਾ ਯੋਗਦਾਨ ਪਾਇਆ ਹੈ| ਇਸ ਮੌਕੇ ਭਾਜਪਾ ਆਗੂਆਂ ਵਲੋਂ ਬਾਜਾਰਾਂ ਵਿੱਚ ਜਾ ਕੇ ਕੇਰਲ ਦੇ ਹੜ੍ਹ ਪੀੜਤਾਂ ਲਈ ਫੰਡ ਇਕੱਠਾ ਕੀਤਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਰਘਬੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਭਾਜਪਾ ਕਿਸਾਨ ਮੋਰਚਾ ਵੀ ਹਾਜਿਰ ਸਨ|

Leave a Reply

Your email address will not be published. Required fields are marked *