ਰਾਜਮਾਤਾ ਮੋਹਿੰਦਰ ਕੌਰ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕੀਤੀ ਜਾਵੇ: ਨਿਸ਼ਾਂਤ ਸ਼ਰਮਾ

ਐਸ. ਏ. ਐਸ. ਨਗਰ, 28 ਜੁਲਾਈ (ਸ.ਬ.) ਸ਼ਿਵ ਸੈਨਾ ਹਿੰਦ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਸ਼ਾਤ ਸ਼ਰਮਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਰਾਜਮਾਤਾ ਮੋਹਿੰਦਰ ਕੌਰ ਦੇ ਨਾਮ ਤੇ ਡਾਕ ਟਿਕਟ ਜਾਰੀ ਕੀਤੀ ਜਾਵੇ|
ਸ਼ਿਵ ਸੈਨਾ ਹਿੰਦ ਦੇ ਆਗੂਆਂ ਦੀ ਹੋਈ ਮੀਟਿੰਗ ਵਿੱਚ ਸੰਬੋਧਨ ਕਰਦਿਆਂ ਸ੍ਰੀ ਨਿਸ਼ਾਂਤ ਸ਼ਰਮਾ ਨੇ ਕਿਹਾ ਕਿ ਰਾਜਮਾਤਾ ਮੋਹਿੰਦਰ ਕੌਰ ਪਟਿਆਲਾ ਰਿਆਸਤ ਦੀ ਅੰਤਿਮ ਮਹਾਰਾਣੀ ਸੀ, ਉਹਨਾਂ ਨੇ ਗਰੀਬ ਅਤੇ ਜਰੂਰਤਮੰਦ ਲੋਕਾਂ ਦੇ ਲਈ ਬਹੁਤ ਯੋਗਦਾਨ ਦਿੱਤਾ| ਉਹਨਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਚਾਹੀਦਾ ਹੈ ਕਿ ਰਾਜਮਾਤਾ ਮੋਹਿੰਦਰ ਕੌਰ ਦੇ ਨਾਮ ਤੇ ਪੰਜਾਬ ਵਿੱਚ ਗਰੀਬਾਂ ਦੀ ਭਲਾਈ ਲਈ ਵਿਸ਼ੇਸ਼ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਜਾਣ ਅਤੇ ਰਾਜਮਾਤਾ ਦੀ ਯਾਦ ਵਿੱਚ ਡਾਕ ਟਿਕਟ ਜਾਰੀ ਕੀਤਾ ਜਾਵੇ|
ਇਸ ਮੌਕੇ ਪ੍ਰਵੇਸ਼ ਸ਼ਰਮਾ ਨੂੰ ਸ਼ਿਵ ਸੈਨਾ ਹਿੰਦ ਦੀ ਮਹਿਲਾ ਵਿੰਗ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ| ਇਸ ਮੌਕੇ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਆਸ਼ਾ ਕਾਲੀਆ,  ਜਿਲ੍ਹਾ ਮੁਹਾਲੀ ਦੀ ਪ੍ਰਧਾਨ ਅਨਿਤਾ ਮੋਰੀਆ, ਪੰਜਾਬ ਮਹਾਂ ਮੰਤਰੀ ਅਸ਼ਵਨੀ ਅਰੋੜਾ, ਪੰਜਾਬ ਚੇਅਰਮੈਨ  ਰਜਿੰਦਰ ਧਾਲੀਵਾਲ , ਦੋਆਬਾ ਪ੍ਰਧਾਨ ਕਿਰਤ ਮੁਹਾਲੀ, ਠੇਕੇਦਾਰ ਗਿਆਨ ਚੰਦ ਯਾਦਵ ਦੀ ਮੌਜੂਦ ਸਨ|

Leave a Reply

Your email address will not be published. Required fields are marked *