ਰਾਜਸਥਾਨ ਵਿੱਚ ਭਿਆਨਕ ਸੜਕ ਹਾਦਸਾ, 8 ਵਿਅਕਤੀਆਂ ਦੀ ਮੌਤ

ਜੈਪੁਰ, 27 ਜਨਵਰੀ (ਸ.ਬ.) ਰਾਜਸਥਾਨ ਦੇ ਟੋਂਕ ਜ਼ਿਲ੍ਹੇ ਵਿੱਚ ਬੀਤੀ ਦੇਰ ਰਾਤ ਨੂੰ ਇਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 8 ਵਿਅਕਤੀਆਂ ਦੀ ਮੌਤ ਹੋ ਗਈ ਹੈ। ਚਾਰ ਵਿਅਕਤੀ ਜ਼ਖਮੀ ਵੀ ਹੋ ਗਏ ਹਨ। ਜਾਣਕਾਰੀ ਮੁਤਾਬਕ, ਬੀਤੀ ਦੇਰ ਰਾਤ ਤੇਜ਼ ਰਫਤਾਰ ਨਾਲ ਆ ਰਹੇ ਟ੍ਰੇਲਰ ਅਤੇ ਜੀਪ ਵਿਚਾਲੇ ਜ਼ਬਰਦਸਤ ਟੱਕਰ ਹੋਈ ਜਿਸ ਵਿਚ ਇਕ ਹੀ ਪਰਿਵਾਰ ਦੇ 8 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸਾਰੇ ਮੱਧ-ਪ੍ਰਦੇਸ਼ ਦੇ ਰਹਿਣ ਵਾਲੇ ਸਨ।

ਜ਼ਖਮੀਆਂ ਨੂੰ ਇਲਾਜ਼ ਲਈ ਜੈਪੁਰ ਰੈਫਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ, ਇਸ ਸੜਕ ਹਾਦਸੇ ਵਿੱਚ ਮਰਨ ਵਾਲਿਆਂ ਵਿੱਚ ਦੋ ਔਰਤਾਂ, ਦੋ ਬੱਚੇ ਅਤੇ ਚਾਰ ਮਰਦ ਹਨ। ਇਹ ਸਾਰੇ ਮੱਧ-ਪ੍ਰਦੇਸ਼ ਦੇ ਰਹਿਣ ਵਾਲੇ ਸਨ।

ਇਹ ਹਾਦਸਾ ਨੈਸ਼ਨਲ ਹਾਈਵੇ 52 ਤੇ ਪੱਕਾ ਬੰਧਾ ਇਲਾਕੇ ਵਿੱਚ ਹੋਇਆ। ਹਾਦਸੇ ਦੌਰਾਨ ਗੱਡੀ ਵਿੱਚ ਸਵਾਰ ਲੋਕ ਗੱਡੀ ਵਿੱਚ ਹੀ ਫਸੇ ਰਹਿ ਗਏ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਹ ਪਰਿਵਾਰ ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਪਰਤ ਰਿਹਾ ਸੀ।

ਹਾਦਸੇ ਦੀ ਸੂਚਨਾ ਮਿਲਦੇ ਹੀ ਸਦਰ ਥਾਣਾ ਪੁਲੀਸ ਮੌਕੇ ਤੇ ਪਹੁੰਚੀ ਅਤੇ ਮ੍ਰਿਤਕਾਂ ਤੇ ਜ਼ਖਮੀਆਂ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਡੀ.ਜੀ.ਪੀ. ਟੋਂਕ ਦਾ ਕਹਿਣਾ ਹੈ ਕਿ ਜ਼ਖਮੀਆਂ ਨੂੰ ਜੈਅਪੁਰ ਰੈਫਰ ਕੀਤਾ ਗਿਆ ਹੈ। ਦੋਵਾਂ ਵਾਹਨਾਂ ਦੇ ਡਰਾਈਵਰ ਫਰਾਰ ਹਨ।

Leave a Reply

Your email address will not be published. Required fields are marked *