ਰਾਜਾ ਮੁਹਾਲੀ ਦੀ ਹਾਜ਼ਰੀ ਵਿੱਚ ਫੇਜ਼-2 ਵਿਖੇ ਪੇਵਰ ਲਗਾਉਣ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 12 ਜੂਨ (ਸ.ਬ.) ਵਾਰਡ ਨੰਬਰ 13 ਦੇ ਵਸਨੀਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦਿਆਂ ਹੋਇਆਂ ਫੇਜ਼-2 ਦੇ ਵੱਖ-ਵੱਖ ਹਿੱਸਿਆਂ ਵਿੱਚ ਪੇਵਰ ਲਗਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ| ਇਸ ਮੌਕੇ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਾਜਾ ਕੰਵਰਜੋਤ ਸਿੰਘ ਮੁਹਾਲੀ ਨੇ ਕਿਹਾ ਕਿ ਵੋਟਾਂ ਵੇਲੇ ਜੋ ਵਾਅਦੇ ਅਸੀਂ ਵਸਨੀਕਾਂ ਨਾਲ ਕੀਤੇ ਸਨ ਉਹ ਸਾਰੇ ਪੂਰੇ ਕੀਤੇ ਜਾ ਰਹੇ ਹਨ| ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਰਵੀ ਕੁਮਾਰ, ਮਲਕੀਤ ਸਿੰਘ, ਓਮਕਾਰ ਮਲਹੋਤਰਾ, ਮੈਡਮ ਜਸਵੀਰ ਕੌਰ, ਮੈਡਮ ਚਰਨਜੀਤ ਕੌਰ, ਮੈਡਮ ਮਮਤਾ, ਹਰਮੀਤ ਅਨੰਦ, ਮਨਜੋਤ ਭੁੱਲਰ, ਹਰਦਮ ਸਿੰਘ, ਕੁਲਵੰਤ ਸਿੰਘ, ਅਮਨਿੰਦਰ ਸਿੰਘ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *