ਰਾਜਿੰਦਰ ਪਾਲ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ

ਐਸ.ਏ.ਐਸ.ਨਗਰ, 21 ਜਨਵਰੀ (ਸ.ਬ.) ਮਟੌਰ ਦੇ ਸਮਾਜਸੇਵੀ ਆਗੂ ਸ੍ਰੀ ਰਾਜਿੰਦਰ ਪਾਲ ਅੱਜ ਆਪਣੇ ਸਾਥੀਆਂ ਸਮੇਤ ਭਾਜਪਾ ਵਿੱਚ ਸ਼ਾਮਿਲ ਹੋ ਗਏ। ਸ੍ਰੀ ਰਾਜਿੰਦਰ ਪਾਲ ਮਟੌਰ ਤੋਂ ਭਾਜਪਾ ਦੇ ਉਮੀਦਵਾਰ ਹੋ ਸਕਦੇ ਹਨ।

ਉਹਨਾਂ ਨੂੰ ਭਾਜਪਾ ਦੇ ਸੂਬਾ ਕਾਰਜਕਾਰਨੀ ਮੈਂਬਰ ਸz. ਸੁਖਵਿੰਦਰ ਸਿੰਘ ਗੋਲਡੀ ਨੇ ਪਾਰਟੀ ਨਿਸ਼ਾਨ ਦਾ ਹਾਰ ਪਾ ਕੇ ਰਸਮੀ ਰੂਪ ਵਿੱਚ ਪਾਰਟੀ ਵਿੱਚ ਸ਼ਾਮਿਲ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਆਗੂ ਸੰਜੀਵ ਵਸ਼ਿਸ਼ਠ, ਸਾਬਕਾ ਕੌਂਸਲਰ ਸ੍ਰੀ ਅਸ਼ੋਕ ਝਾਅ, ਉਮਾਕਾਂਤ ਤਿਵਾੜੀ, ਅਨਿਲ ਕੁਮਾਰ ਗੁੱਡੂ ਅਤੇ ਬਾਲ ਕ੍ਰਿਸ਼ਨ ਸ਼ਰਮਾ ਵੀ ਮੌਜੂਦ ਸਨ।

Leave a Reply

Your email address will not be published. Required fields are marked *