ਰਾਜ ਚੋਣ ਕਮਿਸ਼ਨ ਵਲੋਂ 3 ਬੂਥਾਂ ਤੇ ਮੁੜ ਚੋਣਾਂ ਕਰਵਾਉਣ ਦੇ ਹੁਕਮ

ਚੰਡੀਗੜ੍ਹ, 15 (ਸ.ਬ.) ਰਾਜ ਚੋਣ ਕਮਿਸ਼ਨ ਵਲੋਂ ਅੱਜ ਪਟਿਆਲਾ ਦੇ ਨਗਰ ਕੌਂਸਲ, ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ਤੇ ਦੁਬਾਰਾ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪਟਿਆਲਾ ਜਿਲ੍ਹੇ ਦੇ ਪਾਤੜਾਂ ਦੇ ਰਿਟਰਨਿੰਗ ਅਫਸਰ ਵਲੋਂ ਵਾਰਡ ਨੰ: 8 ਦੇ ਬੂਥ ਨੰ: 11 ਵਿੱਚ ਵੋਟਾਂ ਦੌਰਾਨ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰਾਂ ਪਟਿਆਲਾ ਜਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫਸਰ ਵਲੋਂ ਵੀ ਸਮਾਣਾ ਦੇ ਵਾਰਡ ਨੰ : 11 ਦੇ ਬੂਥ ਨੰ : 22 ਅਤੇ 23 ਵਿੱਚ ਈ.ਵੀ.ਐਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਬੁਲਾਰੇ ਨੇ ਦੱਸਿਆ ਕਿ ਇਸਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵਲੋਂ ਇਨ੍ਹਾਂ ਤਿੰਨਾਂ ਬੂਥਾਂ ਤੇ ਸਟੇਟ ਇਲੇਕਸ਼ਨ ਕਮਿਸ਼ਨ ਐਕਟ, 1994 ਦੀ ਧਾਰਾ 59(2)(ਏ) ਅਧੀਨ ਇਨ੍ਹਾਂ ਤਿੰਨਾਂ ਬੂਥਾਂ ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇਥੇ ਨਵੇਂ ਸਿਰੇ ਤੋਂ ਵੋਟਾਂ ਪਵਾਉਣ ਦੇ ਹੁਕਮ ਦਿੱਤੇ ਹਨ।

ਬੁਲਾਰੇ ਨੇ ਦੱਸਿਆ ਕਿ ਇਨਾਂ ਤਿੰਨਾਂ ਬੂਥਾਂ ਤੇ ਹੁਣ ਭਲਕੇ 16 ਫਰਵਰੀ ਨੂੰ ਸਵੇਰੇ 8.00 ਵਜੇ ਤੋਂ 4.00 ਵਜੇ ਤੱਕ ਮੁੜ ਤੋਂ ਵੋਟਾਂ ਪੈਣਗੀਆਂ ਅਤੇ ਗਿਣਤੀ 17 ਫਰਵਰੀ ਨੂੰ ਹੋਵੇਗੀ।

Leave a Reply

Your email address will not be published. Required fields are marked *